ਲੁਧਿਆਣਾ: ਜਵਾਹਰ ਨਗਰ ਕੈਂਪ 'ਚ ਉਸ ਸਮੇਂ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਘਰ ਦੀ ਬੈਕਸਾਈਡ 'ਤੇ ਪੈ ਰਹੇ ਲੈਂਟਰ ਦੀ ਛੱਤ ਡਿੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ ਅਤੇ ਪਿਛਲੇ ਪਾਸੇ ਰਹਿ ਰਹੇ ਘਰ 'ਤੇ ਛੱਤ ਗਿਰ ਗਈ।ਜਿਸ ਦੇ ਅੰਦਰ ਬਜ਼ੁਰਗ ਸਮੇਤ ਦੋ ਬੱਚੇ ਮੌਜੂਦ ਸੀ, ਜੋ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਜ਼ੇਰੇ ਇਲਾਜ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਖਮੀ ਵਿਅਕਤੀ ਨੇ ਕਿਹਾ ਕਿ ਉਹ ਸਹੀ ਸਲਾਮਤ ਨੇ ਅਤੇ ਉਨ੍ਹਾਂ ਦੇ ਕੁੱਝ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਦੋ ਬੱਚੇ ਜ਼ਖ਼ਮੀ ਨੇ ਅਤੇ ਬਚਾਅ ਹਾਲਤ ਦੇ ਵਿੱਚ ਹਨ।
ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੈਂਟਰ ਡਿੱਗਣ ਕਾਰਨ ਤਿੰਨ ਦੇ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਉਹ ਮੌਕੇ 'ਤੇ ਪਹੁੰਚੇ ਹਨ ਅਤੇ ਕਿਹਾ ਕਿ ਇਸ ਮਾਮਲੇ ਸਬੰਧੀ ਨਗਰ ਨਿਗਮ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਤਿੰਨ ਮੰਜ਼ਿਲਾਂ ਮਕਾਨ ਦੀ ਪ੍ਰਵਾਨਗੀ ਲਈ ਗਈ ਸੀ ਜਾਂ ਨਹੀਂ ਲਈ ਗਈ ਉਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਬੇਸ਼ੱਕ ਮੌਕੇ 'ਤੇ ਪਹੁੰਚੇ ਪੁਲਿਸ ਨੇ ਕਾਰਵਾਈ ਦੀ ਗੱਲ ਕਹੀ ਸੀ, ਪਰ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਖ਼ੁਦ ਹਲਕਾ ਵਿਧਾਇਕ ਗੁਰਪ੍ਰੀਤ ਗੋਗੀ ਮੌਕੇ 'ਤੇ ਪਹੁੰਚੇ। ਉਹਨਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜੋ ਪੀੜਤ ਪਰਵਾਰ ਦੀ ਬਣਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਉਹ ਮੌਕਾ ਦੇਖਣ ਲਈ ਪਹੁੰਚੇ ਹਨ। ਉਹਨਾਂ ਨੇ ਪਰਮਾਤਮਾ ਦਾ ਸ਼ੁਕਰੀਆ ਅਦਾ ਵੀ ਕੀਤਾ ਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ