ਲੁਧਿਆਣਾ: ਪੰਜਾਬ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਇਨ੍ਹਾਂ ਵਾਰਦਾਤਾ ਵਿੱਚ ਕਈ ਨਿਰਦੋਸ਼ਾਂ ਦੀਆਂ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲਾਲਚ ਵੱਸ ਇਨਸਾਨੀਅਤ ਤੋਂ ਮੂੰਹ ਮੋੜ ਲੈਂਦੇ ਹਨ। ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਪੰਜਾਬ ਪੁਲਿਸ (Punjab Police) ਵੀ ਸੁਚੇਤ ਪੱਧਰ ਉੱਤੇ ਯਤਨ ਕਰ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ (Ludhiana) ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ।
ਲੁਧਿਆਣਾ ਪੁਲਿਸ (Ludhiana Police) ਨੇ ਲੁੱਟ ਖੋਹ ਕਰਨ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਦੋਸ਼ੀਆਂ ਕੋਲੋਂ 1 ਦੋ ਪਹੀਆ ਵਾਹਨ ਅਤੇ 32 ਬੋਰ ਪਿਸਟਲ, 2 ਰੌਂਦ ਬੱਤੀ ਬੋਰ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਇਆ।
ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਅਮਨਦੀਪ ਵਰਮਾ ਉਰਫ ਲੱਕੀ, ਪੰਕਜ ਯਾਦਵ ਅਤੇ ਉਦੈ ਪ੍ਰਤਾਪ ਵਾਸੀ ਗਿਆਸਪੁਰਾ ਲੁਧਿਆਣਾ ਦੇ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਦੋਸ਼ੀਆਂ ਉੱਪਰ ਪਹਿਲਾਂ ਵੀ ਲੁੱਟ ਖੋਹ ਦੇ ਕਈ ਮਾਮਲੇ ਦਰਜ ਹਨ ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ:- ਸ਼ਰਮਨਾਕ: ਨੌਜਵਾਨ ਦਾ ਕੱਟਿਆ ਗੁਪਤ ਅੰਗ, ਜਾਣੋ ਪੂਰਾ ਮਾਮਲਾ