ਲੁਧਿਆਣਾ : ਬੀਤੇ ਦਿਨੀਂ ਹੋਟਲ ਵਿੱਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀ ਵੀਡੀਓ ਵਾਇਰਲ ਹੋਈ ਸੀ , ਰੌਲਾ ਪੈਣ ਉਪਰੰਤ ਨੌਜਵਾਨਾ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ ਸੀ। ਪਰ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਨੂੰ ਲੈ ਕੇ ਲੁਧਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਪੁਲਿਸ ਵੱਲੋਂ ਇਸ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਬਾਰੇ ਪ੍ਰੈਸ ਕਾਨਫਰੰਸ ਰਾਹੀਂ ਪੁਲਿਸ ਕਮਿਸ਼ਨਰ ਦੁਆਰਾ ਵੱਡਾ ਖੁਲਾਸਾ ਕੀਤਾ ਗਿਆ ਹੈ|
ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿਸਤੌਲ ਦੀ ਨੋਕ ਤੇ ਲੁੱਟ ਖੋਹ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵੱਲੋਂ ਬੀਤੇ ਦਿਨ ਇੱਕ ਹੋਟਲ ਵਿੱਚ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਮੁਲਜ਼ਮ ਵਾਰਦਾਤ ਵਿੱਚ ਕਾਮਯਾਬ ਨਹੀਂ ਹੋ ਸਕੀ ਸੀ ਜਿਸ ਨੂੰ ਲੈ ਕੇ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਮੁਲਜ਼ਮਾਂ ਦੀ ਸ਼ਨਾਖਤ ਰਵਿੰਦਰ, ਡੇਵਿਡ ਅਤੇ ਵਿਸ਼ਾਲ ਵਜੋਂ ਉਨ੍ਹਾ ਦੀ ਸ਼ਨਾਖ਼ਤ ਕੀਤੀ ਹੈ।
ਇਹ ਵੀ ਪੜ੍ਹੋ :Egypt's hospital fire : ਹਸਪਤਾਲ 'ਚ ਅੱਗ ਲੱਗਣ ਕਾਰਨ 3 ਦੀ ਮੌਤ, 32 ਜ਼ਖਮੀ
ਲਾਈਸੈਂਸ ਕੈਂਸਲ ਕੀਤਾ ਜਾਵੇਗਾ: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਾਲ ਵੱਲੋਂ ਆਪਣਾ ਲਾਇਸੈਂਸ ਰਿਵਾਲਵਰ ਅੱਗੇ ਮੁਲਜ਼ਮ ਰਵਿੰਦਰ ਅਤੇ ਡੇਵਿਡ ਨੂੰ ਦਿੱਤਾ ਹੋਇਆ ਸੀ ਜਿੰਨਾ ਵੱਲੋਂ ਇਸ ਨੂੰ ਪੈਸਿਆਂ ਦਾ ਲਾਲਚ ਦੇਕੇ ਇਹ ਹਥਿਆਰ ਲੁੱਟ ਖੋਹ ਦੀਆਂ ਵਾਰਦਾਤਾਂ ਚ ਵਰਤਿਆ ਜਾਂਦਾ ਸੀ, ਉਨ੍ਹਾ ਦੱਸਿਆ ਕਿ ਰਵਿੰਦਰ ਅਤੇ ਡੇਵਿਡ ਹੁਣ ਤਕ 13 ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੋਲੋ ਹੋਰ ਵੀ ਕਈ ਖੁਲਾਸੇ ਹੋ ਸਕਦੇ ਨੇ ਹਾਲੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ ਜਿਸ ਨੇ ਉਨ੍ਹਾ ਨੂੰ ਹਥਿਆਰ ਦਿੱਤਾ ਸੀ ਉਸ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸਦਾ ਲਾਈਸੈਂਸ ਕੈਂਸਲ ਕੀਤਾ ਜਾਵੇਗਾ ਅਤੇ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ : ਜ਼ਿਕਰਯੋਗ ਹੈ ਕਿ ਲਗਾਤਾਰ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਕਰਦੇ ਹੋਏ ਅਪਰਾਧੀਆਂ 'ਤੇ ਨੱਥ ਪਾਈ ਜਾ ਰਹੀ ਹੈ। ਹਾਲ ਹੀ 'ਚ ਪੁਲਿਸ ਨੇ 400 ਗ੍ਰਾਮ ਅਫੀਮ ਸਮੇਤ ਦੋ ਵਿਅਕਤੀ ਪ੍ਰਭਸ਼ਰਨ ਸਿੰਘ ਵਾਸੀ ਚੰਡੀਗੜ੍ਹ ਅਤੇ ਰਾਜਿੰਦਰ ਸਿੰਘ ਵਾਸੀ ਪਿੰਡ ਭੱਦਲਬੂਹਾ ਥਾਣਾ ਅਮਲੋਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਜਦਕਿ ਇਨ੍ਹਾਂ ਦਾ ਇੱਕ ਹੋਰ ਸਾਥੀ ਵਰਿੰਦਰ ਕੁਮਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।