ਲੁਧਿਆਣਾ: ਪੰਜਾਬ ਦੇ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੇ ਮੁਕਾਬਲਿਆਂ ਦਾ ਅੱਜ ਸਮਾਪਤੀ ਸਮਾਰੋਹ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ (Closing ceremony at Guru Nanak Stadium) ਦੇ ਕਰਵਾਇਆ ਜਾਣਾ ਹੈ। ਜਿਸ ਨੂੰ ਲੈ ਕੇ ਸੂਬਾ ਪੱਧਰੀ ਸਮਾਗਮਾਂ ਦਾ ਪ੍ਰਬੰਧ ਲੁਧਿਆਣਾ ਦੇ ਵਿੱਚ ਹੋ ਰਿਹਾ ਹੈ।
ਜੇਤੂਆਂ ਦਾ ਹੋਵੇਗਾ ਸਨਮਾਨ: 9900 ਦੇ ਕਰੀਬ ਵਿਦਿਆਰਥੀਆਂ ਨੇ ਇਸ ਖੇਡਾਂ ਵਿਚ ਹਿੱਸਾ ਲਿਆ ਸੀ ਜੇਤੂ ਖਿਡਾਰੀਆਂ ਦੇ ਨਾਲ ਅੱਜ ਕੋਚ ਨੂੰ ਵੀ ਸਨਮਾਨਿਤ (Along with the winning players the coach honored) ਕੀਤਾ ਜਾਣਾ ਹੈ। ਜਿਸ ਨੂੰ ਲੈ ਕੇ ਗੁਰੂ ਨਾਨਕ ਸਟੇਡੀਅਮ ਦੇ ਵਿਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲੁਧਿਆਣਾ ਦੇ ਵਿਧਾਇਕ ਵੀ ਹਿੱਸਾ ਲੈਣਗੇ।
ਸੁਰੱਖਿਆ ਸਖ਼ਤ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਹੈ ਕਿ ਅੱਜ ਖੇਡਾਂ ਵਤਨ ਪੰਜਾਬ ਦੀਆਂ(KHEDAN WATAN PUNJAB DIYAN) ਦਾ ਸਮਾਪਤੀ ਸਮਾਰੋਹ ਉਹਨਾਂ ਦੱਸਿਆ ਕਿ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ (Adequate security arrangements) ਕੀਤੇ ਗਏ ਹਨ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੀਐਮ ਦੀ ਅਗਵਾਈ ਦੇ ਵਿੱਚ ਹੀ ਇਹ ਸਮਾਗਮ ਕਰਵਾਏ ਜਾ ਰਹੇ ਹਨ, ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਨਾਲ ਕੋਚਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਸਟੇਡੀਅਮ ਦੇ ਵਿੱਚ ਥਾਂ ਘਾਟ ਹੋਣ ਕਰ ਕੇ ਬਹੁਤ ਘੱਟ ਲੋਕਾਂ ਨੂੰ ਵੀ ਸੱਦਿਆ ਗਿਆ ਹੈ। ਪ੍ਰੋਗਰਾਮ ਦੀ ਸਮਾਪਤੀ ਵੇਲੇ ਸ਼ਾਮ ਨੂੰ ਸਭਿਆਚਾਰਕ ਪ੍ਰੋਗਰਾਮ ਵੀ ਹੋਣਗੇ 5.30 ਵਜੇ ਤੋਂ ਲੈਕੇ 8 ਵਜੇ ਤੱਕ ਸਮਾਪਤੀ ਸਮਾਗਮ ਚੱਲੇਗਾ।
ਇਹ ਵੀ ਪੜ੍ਹੋ: ਪ੍ਰਸ਼ਾਸਨ ਅਤੇ ਪੁਲਿਸ ਨੇ ਚਾਈਨਾ ਡੋਰ ਦੇ ਖਾਤਮੇ ਲਈ ਚਲਾਇਆ ਅਭਿਆਨ