ਇਸ ਦੌਰਾਨ ਸੁਮੇਧ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੇ ਅਧੀਨ ਆਉਂਦੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਨੇ ਦਾਅਵਾ ਕੀਤਾ ਹੈ ਕਿ ਸਿਟੀ ਸੈਂਟਰ ਮਾਮਲੇ ਵਿੱਚ ਵੱਡਾ ਘੁਟਾਲਾ ਹੋਇਆ ਹੈ।
ਸਿਟੀ ਸੈਂਟਰ ਮਾਮਲੇ ਦੀ ਅਗਲੀ ਸੁਣਵਾਈ 7 ਨੂੰ
ਉਨ੍ਹਾਂ ਕਿਹਾ ਕਿ ਇਸ ਸਮੇਂ ਵਿਜੀਲੈਂਸ ਅਤੇ ਪ੍ਰਕਾਸ਼ਨ ਵਿਭਾਗ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਵਿੱਚ ਹੈ, ਇਸ ਕਰਕੇ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ 'ਚ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ ਅਤੇ ਇਸ ਕੇਸ ਦੀਆਂ ਪਰਤਾਂ ਜੱਜ ਸਾਹਮਣੇ ਖੋਲ੍ਹਣਗੇ।