ETV Bharat / state

ਸੀਐਮ ਮਾਨ ਦੀ ਮੀਟਿੰਗ; NRIs ਲਈ ਨਵੀਂ ਵੈਬਸਾਈਟ ਲਾਂਚ, ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦਾ ਐਲਾਨ - Today CM Mann Meeting

Today CM Mann Meeting : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੜ੍ਹੋ ਪੂਰੀ ਖ਼ਬਰ।

Today CM Mann Meeting
Today CM Mann Meeting
author img

By ETV Bharat Punjabi Team

Published : Dec 29, 2023, 7:39 AM IST

Updated : Dec 29, 2023, 2:15 PM IST

ਲੁਧਿਆਣਾ: ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪ੍ਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।

  • ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ https://t.co/iDAqgnEXu5 ਲਾਂਚ ਕੀਤੀ...

    ਨਾਲ ਹੀ ਮੀਟਿੰਗ 'ਚ ਫੈਸਲਾ ਕੀਤਾ ਕਿ 3 ਫਰਵਰੀ ਤੋਂ ਪੰਜਾਬ 'ਚ NRI ਮਿਲਣੀ ਸ਼ੁਰੂ ਕੀਤੀਆਂ ਜਾਣਗੀਆਂ...ਵਿਭਾਗ ਨੂੰ ਕਿਹਾ ਕਿ… pic.twitter.com/qAK8Qfgteq

    — Bhagwant Mann (@BhagwantMann) December 29, 2023 " class="align-text-top noRightClick twitterSection" data=" ">

ਸਿੰਗਲ ਕਲਿੱਕ 'ਤੇ ਮਿਲੇਗੀ ਜਾਣਕਾਰੀ: ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ।

ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਦੀ ਜਾਣਕਾਰੀ: ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ।

ਲੁਧਿਆਣਾ ਸੈਂਟਰਲ ਤੋਂ ਆਪ ਵਿਧਾਇਕ ਅਸ਼ੋਕ ਪਰਾਸ਼ਰ

ਫ਼ਰਵਰੀ ਮਹੀਨੇ ਹੋਣਗੀਆਂ 5 NRIs ਮਿਲਣੀਆਂ: ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫ਼ਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਦਿੱਲੀ ਹਵਾਈ ਅੱਡੇ ਉੱਤੇ ਖੁੱਲ੍ਹੇਗਾ ਪੰਜਾਬ ਸਹਾਇਤਾ ਕੇਂਦਰ : ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।

ਸਾਰੇ ਕੰਮ ਕਰਵਾ ਕੇ ਹੀ ਛੱਡਾਂਗੇ: ਮੀਟਿੰਗ ਵਿੱਚ ਜਾਣ ਤੋਂ ਪਹਿਲਾਂ, ਲੁਧਿਆਣਾ ਸੈਂਟਰਲ ਤੋਂ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਵਿਕਾਸ ਪਹਿਲਾਂ ਵੀ ਹੋ ਰਿਹਾ ਹੈ ਅਤੇ ਅੱਗੇ ਵੀ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕਈ ਹੋਰ ਪ੍ਰਾਜੈਕਟ ਵੀ ਜ਼ਮੀਨੀ ਪੱਧਰ ਉੱਤੇ ਚੱਲ ਰਹੇ ਹਨ,ਜੇਕਰ ਕੋਈ ਕਮੀ ਪੇਸ਼ੀ ਹੋਈ ਤਾਂ ਤੁਹਾਨੂੰ ਵੀ ਜ਼ਰੂਰ ਦੱਸਿਆ ਜਾਵੇਗਾ।

Last Updated : Dec 29, 2023, 2:15 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.