ETV Bharat / state

ਬਜਟ 'ਤੇ ਬੋਲੇ ਲੁਧਿਆਣਾ ਦੇ ਵਪਾਰੀ, ਪੰਜਾਬ ਸਰਕਾਰ ਦੇ ਬਜਟ ਤੋਂ ਨਹੀਂ ਕੋਈ ਉਮੀਦ

ਲੁਧਿਆਣਾ ਦੇ ਵਪਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੇ ਬਜਟ ਤੋਂ ਕੋਈ ਉਮੀਦ ਨਹੀਂ ਹੈ। ਸਰਕਾਰ ਨੇ ਨਾ ਤਾਂ ਉਨ੍ਹਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਅਤੇ ਨਾ ਹੀ ਵਪਾਰੀਆਂ ਦੀ ਕੋਈ ਵੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੈਟਰੋਲ ਡੀਜ਼ਲ ਉੱਤੇ ਸਟੇਟ ਟੈਕਸ ਘਟਾ ਕੇ ਵਪਾਰੀਆਂ ਨੂੰ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦਾ ਵੀ ਬਹੁਤ ਬੁਰਾ ਹਾਲ ਹੈ।

ਫ਼ੋਟੋ
ਫ਼ੋਟੋ
author img

By

Published : Mar 3, 2021, 4:19 PM IST

ਲੁਧਿਆਣਾ: ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਚੱਲ ਰਿਹਾ ਹੈ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਆਉਂਦੇ ਦਿਨਾਂ ਵਿੱਚ ਪੰਜਾਬ ਲਈ ਆਪਣੇ ਕਾਰਜਕਾਲ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਨੂੰ ਲੈ ਕੇ ਲੁਧਿਆਣਾ ਦੇ ਵਪਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੇ ਬਜਟ ਤੋਂ ਕੋਈ ਉਮੀਦ ਨਹੀਂ ਹੈ। ਸਰਕਾਰ ਨੇ ਨਾ ਤਾਂ ਉਨ੍ਹਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਅਤੇ ਨਾ ਹੀ ਵਪਾਰੀਆਂ ਦੀ ਕੋਈ ਵੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੈਟਰੋਲ ਡੀਜ਼ਲ ਉੱਤੇ ਸਟੇਟ ਟੈਕਸ ਘਟਾ ਕੇ ਵਪਾਰੀਆਂ ਨੂੰ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦਾ ਵੀ ਬਹੁਤ ਬੁਰਾ ਹਾਲ ਹੈ।

ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਨੇ ਕਿਹਾ ਕਿ ਸਰਕਾਰ ਨੇ ਵਪਾਰੀਆਂ ਦੀ ਬਾਂਹ ਨਹੀਂ ਫੜੀ ਨਾ ਤਾਂ ਉਨ੍ਹਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਅਤੇ ਨਾ ਹੀ ਵਪਾਰੀਆਂ ਲਈ ਸਰਕਾਰ ਨੇ ਨਾਕਿਸੇ ਸੰਸਥਾ ਦਾ ਗਠਨ ਕੀਤਾ। ਇਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋ ਸਕਣ।

ਬਜਟ 'ਤੇ ਬੋਲੇ ਲੁਧਿਆਣਾ ਦੇ ਵਪਾਰੀ, ਪੰਜਾਬ ਸਰਕਾਰ ਦੇ ਬਜਟ ਤੋਂ ਨਹੀਂ ਕੋਈ ਉਮੀਦ

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਇੰਡਸਟਰੀ ਖਤਮ ਹੋਣ ਕੰਢੇ ਹੈ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਨੌਜਵਾਨ ਬੇਰੁਜ਼ਗਾਰ ਹੋ ਚੁੱਕੇ ਹਨ। ਇਸ ਕਰਕੇ ਉਹ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਕੋਲ ਇਹ ਆਖ਼ਰੀ ਮੌਕਾ ਹੈ ਜੇਕਰ ਹੁਣ ਵੀ ਬਜਟ ਵਿੱਚ ਆਮ ਲੋਕਾਂ ਅਤੇ ਵਪਾਰੀਆਂ ਲਈ ਸਰਕਾਰ ਨੇ ਕੁੱਲ ਤਜਵੀਜ਼ਾਂ ਨਾ ਰੱਖੀਆਂ ਤਾਂ ਅਗਲੀ ਵਾਰ ਉਹ ਸੱਤਾ ਤੋਂ ਬਾਹਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ ਲੋਕਾਂ ਨੂੰ ਲਾਰੇ ਹੀ ਲਾਏ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਵੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.