ਲੁਧਿਆਣਾ: ਸੜਕ ਹਾਦਸਿਆਂ ਦੀ ਲਿਸਟ 'ਚ ਪਹਿਲੇ ਨੰਬਰ ਤੇ ਨਾਂਅ ਆਉਣ ਤੋਂ ਬਾਅਦ ਲੁਧਿਆਣਾ ਦੀ ਟ੍ਰੈਫਿਕ ਪੁਲਿਸ ਹਰਕਤ 'ਚ ਆ ਗਈ ਹੈ ਅਤੇ ਹੁਣ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੀ ਹੈ। ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਅਤੇ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਵਾਇਆ ਜਾ ਰਿਹਾ।
ਜ਼ਿਕਰੇਖ਼ਾਸ ਹੈ ਕਿ ਬੀਤੇ ਦਿਨ ਹੀ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਖਬਰ ਨਸ਼ਰ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਲੁਧਿਆਣਾ ਵਿੱਚ ਪੰਜਾਬ ਭਰ ਚ ਸਭ ਤੋਂ ਵੱਧ ਸੜਕ ਹਾਦਸੇ ਹੁੰਦੇ ਨੇ ਅਤੇ ਪੰਜਾਬ ਦੇਸ਼ ਭਰ ਚ ਸੜਕ ਹਾਦਸਿਆਂ ਦੀ ਗਿਣਤੀ 'ਚ ਦੂਜੇ ਨੰਬਰ ਤੇ ਆਉਂਦਾ ਹੈ।