ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 31 ਮਾਰਚ ਤੱਕ ਲੋਕਡਾਊਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਗਲੇ ਐਲਾਨ ਤੱਕ ਕਰਫਿਊ ਵੀ ਲਗ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਰਫਿਊ ਲਗਾਉਣ ਦੇ ਆਦੇਸ਼ ਵੀ ਪੰਜਾਬ ਸਰਕਾਰ ਵਲੋਂ ਆ ਚੁੱਕੇ ਹਨ। ਪਰ, ਇਸ ਦੇ ਬਾਵਜੂਦ ਲੋਕ ਘਰੋਂ ਬਾਹਰ ਨਿਕਲ ਰਹੇ ਹਨ ਅਤੇ ਬਿਨਾਂ ਵਜ੍ਹਾ ਸੜਕਾਂ 'ਤੇ ਆਵਾਜਾਈ ਜਾਰੀ ਹੈ। ਇਸ ਦੇ ਚੱਲਦਿਆਂ ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਅਤੇ ਲੋਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਅਤੇ ਚਲਾਨ ਵੀ ਕੱਟੇ ਗਏ।
ਲੁਧਿਆਣਾ ਟ੍ਰੈਫਿਕ ਪੁਲਿਸ ਦੇ ਡੀਸੀਪੀ ਸੁਖਪਾਲ ਸਿੰਘ ਬਰਾੜ ਨੇ ਦੱਸਿਆ ਕਿ ਲੋਕਡਾਊਨ ਦੇ ਚੱਲਦਿਆਂ ਪੂਰਾ ਲੁਧਿਆਣਾ ਸੀਲ ਕੀਤਾ ਗਿਆ ਹੈ। ਹਾਲਾਤ ਨੂੰ ਵੇਖਦਿਆਂ ਸਰਕਾਰ ਵਲੋਂ ਹੁਣ ਕਰਫਿਊ ਦੇ ਆਦੇਸ਼ ਜਾਰੀ ਹੋ ਗਏ ਹਨ।
ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਖੁਦ ਟ੍ਰੈਫਿਕ ਪੁਲਿਸ ਡੀਸੀਪੀ ਸੁਖਪਾਲ ਬਰਾੜ ਮੌਜੂਦ ਰਹੇ। ਲੋਕਾਂ ਨੂੰ ਉਨ੍ਹਾਂ ਦੀ ਆਵਾਜਾਈ ਦਾ ਮੰਤਵ ਪੁੱਛਦੇ ਵੀ ਵਿਖਾਈ ਦਿੱਤੇ। ਇਸ ਦੌਰਾਨ ਹਦਾਇਤਾਂ ਦੇਣ ਦੇ ਬਾਵਜੂਦ ਨਾ ਮੰਨਣ ਵਾਲੇ ਲੋਕਾਂ ਦੇ ਚਲਾਨ ਵੀ ਮੌਕੇ 'ਤੇ ਕੱਟੇ ਗਏ।
ਡੀਸੀਪੀ ਬਰਾੜ ਨੇ ਦੱਸਿਆ ਕਿ ਪੰਜਾਬ ਲੌਕਡਾਊਨ ਦੇ ਚੱਲਦਿਆਂ ਲੁਧਿਆਣਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਸਿਰਫ ਸਿਹਤ ਸੇਵਾਵਾਂ ਜਾਂ ਜ਼ਰੂਰੀ ਸਾਮਾਨ ਆਦਿ ਲਿਜਾਣ ਵਾਲੇ ਲੋਕਾਂ ਨੂੰ ਹੀ ਸਫ਼ਰ ਕਰਨ ਦੀ ਆਗਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਇਸੇ ਤਰ੍ਹਾਂ ਟ੍ਰੈਫ਼ਿਕ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਰਹੇਗੀ।
ਇਹ ਵੀ ਪੜ੍ਹੋ: ਸ਼ਹੀਦਾਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਤੇ ਕੈਪਟਨ ਸਣੇ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ