ਲੁਧਿਆਣਾ: ਲੁਧਿਆਣਾ ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ Transport tender scams ਸਬੰਧੀ ਕੈਪਟਨ ਸੰਦੀਪ ਸੰਧੂ ਦੇ ਕਰੀਬੀ ਮਨਪ੍ਰੀਤ ਸਿੰਘ ਈਸੇਵਾਲ ਨੂੰ ਵੀ ਜਲਦੀ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦਿਆ ਲੁਧਿਆਣਾ ਦੀ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਈਸੇਵਾਲ ਨੂੰ ਮੁੱਲਾਂਪੁਰ ਦਾਖਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਸੂਤਰਾਂ ਦੇ ਹਵਾਲੇ ਨਾਲ ਕੈਪਟਨ ਸੰਦੀਪ ਸੰਧੂ ਵੀ ਵਿਜੀਲੈਂਸ ਦੇ ਰਡਾਰ 'ਤੇ ਹਨ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲੁਧਿਆਣਾ ਦੇ ਕਈ ਸੀਨੀਅਰ ਕਾਂਗਰਸੀ ਆਗੂ ਵਿਜੀਲੈਂਸ ਦੇ ਨਿਸ਼ਾਨੇ 'ਤੇ ਹਨ।
ਜਾਣਕਾਰੀ ਅਨੁਸਾਰ ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਸੀ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਅਪਡੇਟ ਜਾਰੀ ਹੈ...