ETV Bharat / state

ਲੁਧਿਆਣਾ ਵਿਖੇ ਸੁੰਦਰੀਕਰਨ ਲਈ ਬੁੱਢੇ ਨਾਲੇ ਕੰਢੇ ਲਾਏ ਜਾ ਰਹੇ ਹਨ ਦਰੱਖਤ

ਬੁੱਢੇ ਨਾਲੇ ਦੇ ਸੁੰਦਰੀਕਰਨ ਲਈ ਉਸਦੇ ਕੰਢੇ ’ਤੇ ਦਰੱਖਤ ਲਗਾਏ ਜਾ ਰਹੇ ਹਨ। ਦੱਸ ਦਈਏ ਕਿ 500 ਕਿਲੋਮੀਟਰ ਸੜਕਾਂ ਕੰਢੇ ਦਰੱਖਤ ਲਗਾ ਚੁੱਕੇ ਬਾਬਾ ਖਡੂਰ ਸਾਹਿਬ ਵਾਲਿਆਂ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ।

ਤਸਵੀਰ
ਤਸਵੀਰ
author img

By

Published : Mar 2, 2021, 3:48 PM IST

ਲੁਧਿਆਣਾ: ਬੁੱਢੇ ਨਾਲੇ ਦੇ ਸੁੰਦਰੀਕਰਨ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਕਰੋੜਾਂ ਦਾ ਪ੍ਰਾਜੈਕਟ ਪਾਸ ਕੀਤਾ ਗਿਆ ਹੈ ਉੱਥੇ ਹੀ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਵੱਲੋਂ ਬੁੱਢੇ ਨਾਲੇ ਕੰਢੇ ਦਰੱਖਤਾਂ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਲੁਧਿਆਣਾ ਦੇ ਕਾਰਪੋਰੇਸ਼ਨ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਐੱਨਜੀਟੀ ਦੀ ਟੀਮ ਵੀ ਮੌਜੂਦ ਰਹੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਬੁੱਢੇ ਨਾਲੇ ਦੇ ਲਈ ਤੈਨਾਤ ਕੀਤਾ ਗਿਆ ਹੈ।

ਪ੍ਰਦੂਸ਼ਣ ਤੋਂ ਮਿਲੇਗੀ ਨਿਜ਼ਾਤ: ਬਾਬਾ ਸੇਵਾ ਸਿੰਘ

ਲੁਧਿਆਣਾ ਵਿਖੇ ਸੁੰਦਰੀਕਰਨ ਲਈ ਬੁੱਢੇ ਨਾਲੇ ਕੰਢੇ ਲਾਏ ਜਾ ਰਹੇ ਹਨ ਦਰੱਖਤ

ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੇ ਸੁੰਦਰੀਕਰਨ ਲਈ ਉਨ੍ਹਾਂ ਵੱਲੋਂ ਕਈ ਦਰੱਖਤ ਅਜਿਹੇ ਲਗਾਏ ਜਾ ਰਹੇ ਹਨ, ਜਿਸ ਨਾਲ ਨਾ ਸਿਰਫ ਵਾਤਾਵਰਣ ਨੂੰ ਸਾਫ ਸੁਥਰਾ ਹੋਵੇਗਾ ਬਲਕਿ ਪ੍ਰਦੂਸ਼ਣ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਵੀ ਕਈ ਥਾਵਾਂ ’ਤੇ ਅਜਿਹੀ ਸੇਵਾ ਕਰ ਚੁੱਕੇ ਹਨ। ਦੇਸ਼ ਭਰ ਵਿੱਚ ਸੈਂਕੜੇ ਕਿਲੋਮੀਟਰ ਸੜਕਾਂ ਦੇ ਕੰਢੇ ’ਤੇ ਉਹ ਦਰੱਖਤ ਲਗਾ ਚੁੱਕੇ ਹਨ ਅਤੇ ਹੁਣ ਲੁਧਿਆਣਾ ਦੇ ਵਿੱਚ ਬੁੱਢੇ ਨਾਲੇ ਦੇ ਕੰਢੇ ਇਹ ਬੂਟੇ ਲਗਾਏ ਜਾਣਗੇ।

ਇਹ ਵੀ ਪੜੋ:18 ਸਾਲਾ ਨੌਜਵਾਨ ਨੇ ਫਾਹਾ ਲੈ ਕੀਤੀ ਖ਼ੁਦਕੁਸੀ

ਇਕੱਠੇ ਹੋ ਕੇ ਕਰਨਾ ਚਾਹੀਦਾ ਹੈ ਇਹ ਕੰਮ

ਉਧਰ ਦੂਜੇ ਪਾਸੇ ਬੁੱਢੇ ਨਾਲੇ ਦੇ ਸਬੰਧੀ ਐੱਨਜੀਟੀ ਵੱਲੋਂ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫ਼ਾਈ ਸਾਡਾ ਸਾਰਿਆਂ ਦਾ ਫਰਜ਼ ਹੈ। ਇਸ ਕਰਕੇ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੀ ਇਸ ਕੰਮ ਨੂੰ ਪੂਰਾ ਕਰਨਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.