ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਦੇ ਵਿੱਚ ਇੱਕ ਹੀ ਪਰਿਵਾਰ ਦੇ 3 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੱਜ ਸਵੇਰੇ ਹੀ ਇਸ ਬਾਰੇ ਜਾਣਕਾਰੀ ਮਿਲੀ ਜਦੋਂ ਘਰ ਦਾ ਦਰਵਾਜ਼ਾ ਖੋਲ੍ਹਿਆ ਗਿਆ ਕਿਉਂਕਿ ਘਰ ਦੇ ਵਿੱਚ ਕਤਲ ਕੀਤੇ ਗਏ ਤਿੰਨੋਂ ਲੋਕ ਬਜ਼ੁਰਗ ਸਨ। ਪੁਲਿਸ ਮੁਤਾਬਿਕ ਘਰ ਵਿੱਚ ਬਜ਼ੁਰਗ ਪਤੀ-ਪਤਨੀ ਅਤੇ ਉਨ੍ਹਾਂ ਦੀ ਮਾਂ ਰਹਿੰਦੇ ਸਨ ਅਤੇ ਤਿੰਨਾਂ ਦਾ ਬਰੇਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਮ੍ਰਿਤਕ ਚਮਨ ਲਾਲ ਦੀ ਉਮਰ 72 ਸਾਲ ਸੀ ਜਦੋਂ ਕਿ ਉਸ ਪਤਨੀ ਦਾ ਨਾਮ ਸੁਰਿੰਦਰ ਕੌਰ ਸੀ ਅਤੇ ਉਸ ਦੀ ਉਮਰ 70 ਸਾਲ ਦੇ ਕਰੀਬ, ਜਦੋਂ ਕਿ ਉਨ੍ਹਾਂ ਦੀ ਮਾਤਾ ਬਚਨ ਕੌਰ ਦੀ ਉਮਰ 90 ਸਾਲ ਤੋਂ ਵਧੇਰੇ ਦੱਸੀ ਜਾ ਰਹੀ ਹੈ। ਤਿੰਨਾ ਦੀਆਂ ਲਾਸ਼ਾਂ ਘਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ।
ਮਾਮਲੇ ਦੀ ਜਾਂਚ ਜਾਰੀ: ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੂੰ ਅੱਜ ਸਵੇਰੇ ਹੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਜਦੋਂ ਉਹ ਘਰ ਪਹੁੰਚੇ ਤਾਂ ਤਿੰਨੇ ਹੀ ਮ੍ਰਿਤਕ ਹਾਲਤ ਦੇ ਵਿੱਚ ਪਏ ਸਨ। ਮੌਕੇ ਉੱਤੇ ਪਹੁੰਚੀ ਜੁਆਇੰਟ ਕਮਿਸ਼ਨਰ ਪੁਲਿਸ ਸੋਮਿਆ ਮਿਸ਼ਰਾ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਅਤੇ ਕਤਲ ਕੀਤੇ ਤਿੰਨੇ ਹੀ ਸੀਨੀਅਰ ਸਿਟੀਜ਼ਨ ਸਨ। ਉਨ੍ਹਾਂ ਕਿਹਾ ਕਿ ਅਸੀਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵਾਂਗੇ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਰਾਂਸਿਕ ਟੀਮਾਂ ਵੀ ਮੌਕੇ ਉੱਤੇ ਮੰਗਾਈਆਂ ਗਈਆਂ ਹਨ।
- CM Marriage Anniversary : ਸੀਐਮ ਮਾਨ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ, ਪਿਆਰ ਭਰੀ ਪੋਸਟ ਕੀਤੀ ਸਾਂਝੀ, ਚੰਡੀਗੜ੍ਹ 'ਚ ਹੋਵੇਗੀ ਪਾਰਟੀ
- ਪੰਜਾਬ ਕਾਂਗਰਸ ਦੇ ਪੀਏਸੀ ਮੈਂਬਰਾਂ ਦੀ ਸੂਚੀ ਜਾਰੀ, 31 ਮੈਂਬਰਾਂ 'ਚ ਸ਼ਾਮਿਲ ਹੋਇਆ ਨਵਜੋਤ ਸਿੰਘ ਸਿੱਧੂ ਦਾ ਨਾਮ
- Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 42 ਮਾਮਲੇ ਦਰਜ, ਪੰਜਾਬ ਵਿੱਚ ਕੋਰੋਨਾ ਦੇ 2 ਐਕਟਿਵ ਮਾਮਲੇ
ਲੁੱਟ ਦੇ ਇਰਾਦੇ ਨਾਲ ਨਹੀਂ ਕੀਤਾ ਗਿਆ ਕਤਲ: ਪਰਿਵਾਰਕ ਮੈਂਬਰਾਂ ਮੁਤਾਬਿਕ ਤਿੰਨੇ ਹੀ ਬਜ਼ੁਰਗ ਘਰ ਵਿੱਚ ਰਹਿੰਦੇ ਸਨ ਅਤੇ ਇਨ੍ਹਾਂ ਦੇ ਬੱਚੇ ਸਾਰੇ ਹੀ ਵਿਦੇਸ਼ ਰਹਿੰਦੇ ਹਨ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦੇ ਰਹੀ। ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਇਨ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਸੀ, ਘਰ ਵਿੱਚ ਜਿਹੜੇ ਲੋਕ ਗਏ ਉਨ੍ਹਾਂ ਨੇ ਕਿਹਾ ਕਿ ਇਹ ਲੁੱਟ ਨਹੀਂ ਲੱਗ ਰਹੀ। ਉਨ੍ਹਾਂ ਨੇ ਰਿਹਾ ਕੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਪਰਸੋ ਰਾਤ ਤੋਂ ਘਰ ਤੋਂ ਬਾਹਰ ਨਹੀਂ ਨਿਕਲ ਰਹੇ ਸਨ। ਅੰਦਰੋਂ ਕੁੰਡੀ ਲੱਗੀ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ 2 ਦਿਨ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਅੱਜ ਜਦੋਂ ਦਰਵਾਜ਼ਾ ਤੋੜਿਆ ਤਾਂ ਤਿੰਨਾਂ ਦੀ ਲਾਸ਼ ਬਰਾਮਦ ਹੋਈ।