ਦਰਅਸਲ, ਲੁਧਿਆਣਾ ਵਿੱਚ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਜੋ ਕਿ ਲੁਧਿਆਣਾ ਸੀਟ ਤੋਂ ਪ੍ਰਮੁੱਖ ਦਾਅਵੇਦਾਰ ਮੰਨੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੇ ਲੁਧਿਆਣਾ ਸੀਟ ਤੋਂ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ।
ਇਸ ਦੇ ਨਾਲ ਹੀ ਕਾਂਗਰਸ 'ਚ ਚੱਲ ਰਹੀ ਖਾਨਾਜੰਗੀ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ 'ਚ ਦੋਫਾੜ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਦਾ ਖਾਮਿਆਜ਼ਾ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ।