ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿਖੇ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ (Tender scams in grain markets) ਵਿੱਚ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਜ਼ਮ ਨਾਮਜ਼ਦ ਨੇ ਉਨ੍ਹਾਂ ਦੀ ਜਾਇਦਾਦ ਨਾਲ ਅਟੇਚ ਕਰਨ ਦੀ ਗੱਲ ਵੀ ਕਹੀ ਹੈ।
ਟੈਂਡਰਾਂ ਵਿੱਚ ਘੁਟਾਲੇ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਲੁਧਿਆਣਾ ਰੇਂਜ (Vigilance Ludhiana Range) ਦੇ ਐਸ ਐਸ ਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵੱਖ ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ (Related procurement agencies) ਦੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵਿਰੁੱਧ ਐਫਆਈਆਰ ਕਰਕੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਵਧੀਕ SHO ਕੋਲੋਂ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਬਰਾਮਦ
ਅਦਾਲਤ ਵਿੱਚ ਪੇਸ਼: ਉੱਧਰ ਦੋਵੇਂ ਅਧਿਕਾਰੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਵਿਜੀਲੈਂਸ ਨੇ ਮੁਲਜ਼ਮਾਂ ਦਾ 3 ਦਿਨ ਦਾ ਰਿਮਾਂਡ (3 days remand of the accused) ਮੰਗਿਆ ਸੀ ਪਰ ਅਦਾਲਤ ਨੇ ਉਨ੍ਹਾ ਨੂੰ 2 ਦਿਨ ਦਾ ਰਿਮਾਂਡ ਦਿੱਤਾ ਹੈ। ਵਿਜੀਲੈਂਸ ਨੇ ਤੇਲੂਰਾਮ ਤੋਂ ਮਿਲੀ ਡੇਅਰੀ ਦੇ ਆਧਾਰ ਉੱਤੇ ਇਨ੍ਹਾਂ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।