ETV Bharat / state

ਕਲੀਨਿਕ ਦੀ ਆੜ ’ਚ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਮੁਲਜ਼ਮ ਨਸ਼ੇ ਸਣੇ ਕਾਬੂ - guise of clinic with heroin and chemicals

ਐੱਸਟੀਐੱਫ ਨੂੰ 1 ਕਿੱਲੋ 500 ਗ੍ਰਾਮ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ ਕਰਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਦਕਿ 2 ਮੁਲਜ਼ਮ ਫਰਾਰ ਹੋ ਗਏ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਤਸਵੀਰ
ਤਸਵੀਰ
author img

By

Published : Mar 3, 2021, 10:05 AM IST

ਲੁਧਿਆਣਾ: ਐੱਸਟੀਐੱਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦ ਉਨ੍ਹਾਂ ਦੋ ਮੁਲਜ਼ਮਾਂ ਨੂੰ ਡੇਢ ਕਿਲੋਂ ਹੈਰੋਇਨ ਦੇ ਨਾਲ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਪਿੰਡ ਜਸਪਾਲ ਬਾਂਗਰ ਥਾਣਾ ਸਾਹਨੇਵਾਲ ਵਿਖੇ ਇੱਕ ਕਲੀਨਿਕ 'ਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਅਜੇ ਕੁਮਾਰ ਅਤੇ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ। ਜਦਕਿ ਦੋ ਮੁਲਜ਼ਮ ਫਰਾਰ ਹੋ ਗਏ। ਪੁਲਿਸ ਵੱਲੋਂ ਤਲਾਸ਼ੀ ਉਪਰੰਤ 1 ਕਿਲੋ 500 ਗ੍ਰਾਮ ਹੈਰੋਇਨ, 10 ਕਿਲੋ ਕੈਮੀਕਲ ਪਾਊਡਰ, ਅੱਠ ਬੋਤਲਾਂ ਕੈਮੀਕਲ ਐਸਿਡ ਅਤੇ ਹੈਰੋਇਨ ਸਪਲਾਈ ਕਰਨ ਲਈ ਇੱਕ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ।

ਲੁਧਿਆਣਾ

ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਐਈ ਮੁਹੰਮਦ ਸਦੀਕ ਨੇ ਦੱਸਿਆ ਕਿ ਐੱਸਟੀਐੱਫ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਦੇ ਤਹਿਤ ਪੁਲਿਸ ਦੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਮੁਲਜ਼ਮ ਅਜੇ ਕੁਮਾਰ ’ਤੇ ਕਰਜ਼ਾ ਹੋਣ ਕਰਕੇ ਉਹ ਨਸ਼ੇ ਦੀ ਸਪਲਾਈ ਕਰਨ ਲੱਗਾ ਸੀ, ਜਦੋ ਕਿ ਦੂਜੇ ਮੁਲਜ਼ਮ ’ਤੇ ਪਹਿਲਾਂ ਵੀ ਨਸ਼ਾ ਸਪਲਾਈ ਕਰਨ ਦਾ ਮਾਮਲਾ ਦਰਜ ਹੈ।

ਇਹ ਵੀ ਪੜੋ: ਨਸ਼ੀਲੀਆਂ ਗੋਲੀਆਂ ਸਣੇ ਦੋ ਗ੍ਰਿਫ਼ਤਾਰ

ਇਸ ਤੋਂ ਇਲਾਵਾ ਪੁਲਿਸ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਦੋ ਲੋਕਾਂ ਨਾਲ ਮਿਲ ਕੇ ਇਹ ਨਸ਼ੇ ਦਾ ਕਾਰੋਬਾਰ ਚਲਾਉਂਦੇ ਸਨ ਉਹ ਦੋਵੇ ਫਰਾਰ ਹਨ। ਜਿਨ੍ਹਾਂ ਦੀ ਪੁਲਿਸ ਟੀਮ ਵੱਲੋਂ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.