ਲੁਧਿਆਣਾ : ਜਗਰਾਓਂ ਦੇ ਪਿੰਡ ਸਵੱਦੀ ਕਲਾਂ ਦੀ ਇਕ ਕੁੜੀ ਦੇ ਘਰੋਂ ਲਾਪਤਾ ਹੋਣ ਤੋਂ ਬਾਅਦ ਪਿੰਡ ਤੇ ਪਰਿਵਾਰ ਵੱਲੋਂ ਭਾਲ ਸ਼ੁਰੂ ਕਰ ਦਿੱਤੀ ਇੱਥੋਂ ਤੱਕ ਕਿ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ। ਬਾਅਦ ਵਿੱਚ ਪਤਾ ਲੱਗਿਆ ਕਿ ਲੜਕੀ ਭੱਜ ਗਈ ਹੈ ਅਤੇ ਆਪਣੇ ਚਚੇਰੀ ਭੈਣ ਨਾਲ ਵਿਆਹ ਕਰਵਾ ਲਿਆ।
ਇੰਨਾ ਹੀ ਨਹੀਂ, ਇਕ ਲੜਕੀ ਦੇ ਭਰਾ ਨੇ ਖੁਦ ਇਕ ਲੜਕੀ ਦਾ ਕੱਨਿਆਦਾਨ ਕੀਤਾ। ਪਰ ਲੜਕੀਆਂ ਦੇ ਮਾਪਿਆਂ ਨੂੰ ਇਸ ਬਾਰੇ ਪਤਾ ਨਹੀਂ ਸੀ।
ਇਸ ਗੱਲ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਲੜਕੀਆਂ ਦੇ ਆਪਸ ਵਿੱਚ ਵਿਆਹ ਕਰਾਉਣ ਦਾ ਵੀਡੀਓ ਵਾਇਰਲ ਹੋਇਆ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ।
ਇਸ ਦੇ ਨਾਲ ਹੀ ਆਲੇ ਦੁਆਲੇ ਦੇ ਪਿੰਡਾਂ ਵਿੱਚ ਇਹ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਦੋਵੇਂ ਲੜਕੀਆਂ ਪਿੰਡ ਪਹੁੰਚੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਵਿਰੋਧ ਕੀਤਾ। ਇਕ ਪਰਿਵਾਰ ਨੇ ਦੂਜੇ ਪਰਿਵਾਰ 'ਤੇ ਇਲਜਾਮ ਲਗਾਏ।
ਇਹ ਵੀ ਪੜ੍ਹੋ:ਸ਼ਿਲਪਾ ਸ਼ੈੱਟੀ ਦਾ ਪਤੀ ਪੋਰਨ ਫਿਲਮਾਂ ਬਣਾਉਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ
ਇਸ ਤੋਂ ਬਾਅਦ ਦੋਵੇਂ ਲੜਕੀਆਂ ਪਿੰਡ ਛੱਡ ਗਈਆਂ। ਪੁਲਿਸ ਨੇ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾ ਦਿੱਤਾ। ਭਰਾ ਨੇ ਕਿਹਾ ਕਿ ਉਸਨੇ ਭੈਣ ਨੂੰ ਬੇਦਖਲ ਕਰ ਦਿੱਤਾ ਸੀ, ਹੁਣ ਉਨ੍ਹਾਂ ਦਾ ਉਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।