ਲੁਧਿਆਣਾ: ਸੂਬੇ ਵਿੱਚ ਚੋਰੀ, ਲੁੱਟ-ਖੋਹ ਅਤੇ ਆਮ ਲੋਕਾਂ ਨਾਲ ਠੱਗੀਆਂ ਮਾਰਨ ਦੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਲੁਧਿਆਣਾ ਚ ਪੁਲਿਸ ਹੱਥ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਲੁਧਿਆਣਾ ਦੇ ਥਾਣਾ ਟਿੱਬਾ ਰੋਡ ਦੇ ਅਧੀਨ ਆਉਂਦੀ ਚੋਕੀ ਸੁਬਾਸ਼ ਨਗਰ ਪੁਲਿਸ ਨੇ ਦੋ ਨੌਜਵਾਨਾਂ ਕੋਲੋਂ 40 ਦੇ ਕਰੀਬ ਵੱਖ ਵੱਖ ਬੈਂਕਾਂ ਦੇ ਏਟੀਐੱਮ ਸਮੇਤ ਗ੍ਰਿਫਤਾਰ (Two members of ATM fraud gang arrested in Ludhiana) ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਚੋਕੀ ਇੰਚਾਰਜ ਨੇ ਦੱਸਿਆ ਕਿ ਦੋ ਠੱਗ ਏਟੀਐਮ ਕੋਲੋਂ ਕਾਬੂ ਕੀਤੇ ਗਏ ਜਿਹੜੇ ਕਿ ਏਟੀਐਮ ਵਿੱਚੋਂ ਪੈਸੇ ਕੱਢਵਾਉਣ ਆਉਂਦੇ ਭੋਲੇ ਭਾਲੇ ਲੋਕਾਂ ਨੂੰ ਆਪਣੀਆਂ ਗੱਲਾਂ ਵਿੱਚ ਲਾ ਕੇ ਉਨ੍ਹਾਂ ਦੇ ਖਾਤਿਆਂ ਵਿੱਚ ਪਏ ਪੈਸਿਆਂ ਉੱਪਰ ਹੱਥ ਸਾਫ਼ ਕਰਦੇ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਜ਼ਮ ਭੋਲੇ ਭਾਲੇ ਲੋਕਾਂ ਨੂੰ ਧੋਖੇ ਧੜੀ ਨਾਲ ਠੱਗੀ ਮਾਰ ਕੇ ਮਸ਼ੀਨ ਖਰਾਬ ਕਹਿਕੇ ਏਟੀਐੱਮ ਬਦਲ ਕੇ ਰੁਪਏ ਕੱਢ ਲੈਂਦੇ ਸਨ। ਜਾਣਕਾਰੀ ਮੁਤਾਬਿਕ ਮੁਲਜ਼ਮ ਨਸ਼ਿਆਂ ਦਾ ਸੇਵਨ ਵੀ ਕਰਦੇ ਹਨ। ਇੰਨ੍ਹਾਂ ਵਿੱਚੋਂ ਇੱਕ ਮੁਲਜ਼ਮ ’ਤੇ ਪਹਿਲਾਂ ਵੀ ਪਰਚਾ ਪਿਆ ਹੋਇਆ ਹੈ ਜੋ ਕਿ ਪਿਛਲੇ ਪੰਜ ਸਾਲ ਤੋਂ ਲੋਕਾਂ ਨਾਲ ਠੱਗੀ ਮਾਰ ਰਿਹਾ ਸੀ। ਪੁਲਿਸ ਨੇ ਅਧਿਕਾਰੀ ਨੇ ਦੱਸਿਆ ਮੁਲਜ਼ਮਾਂ ਨੇ ਮੁੱਢਲੀ ਜਾਂਚ ਵਿੱਚ ਆਪਣੇ ਸਾਥੀਆਂ ਦੇ ਨਾਮ ਦੱਸੇ ਹਨ ਜਿੰਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਤੈਅ ਤੱਕ ਜਾਣ ਲਈ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅੰਬਾਲਾ-ਚੰਡੀਗੜ੍ਹ ਹਾਈਵੇਅ ਨੇੜੇ 3 ਜ਼ਿੰਦਾ ਹੈਂਡ ਗ੍ਰੇਨੇਡ ਅਤੇ ਇਕ IED ਬਰਾਮਦ