ਲੁਧਿਆਣਾ : ਇਹ ਕੋਈ ਨਵੀਂ ਗੱਲ ਨਹੀਂ ਕਿ ਲੁਧਿਆਣ ਵਿੱਚ ਥੋੜ੍ਹਾ ਜਿਹਾ ਮੀਂਹ ਪਿਆ ਹੋਵੇ ਤੇ ਸੜਕਾਂ ਉਤੇ ਜਲਥਲ ਨਾ ਹੋਈ ਹੋਵੇ। ਜਦੋਂ ਵੀ ਮਾਨਸੂਨ ਆਉਂਦਾ ਹੈ ਤਾਂ ਲੁਧਿਆਣਾ ਦੀਆਂ ਸੜਕਾਂ ਪਾਣੀ ਵਿੱਚ ਡੁੱਬੀਆਂ ਦੇਖੀਆਂ ਜਾਂਦੀਆਂ ਹਨ। ਪਿਛਲੇ ਦੋ ਦਿਨ ਤੋਂ ਲਗਾਤਾਰ ਮੀਂਹ ਪੈਣ ਕਰਕੇ ਲੁਧਿਆਣਾ ਦੇ ਤਾਜਪੁਰ ਰੋਡ ਉਤੇ ਸਥਿਤ ਬਣੀਆਂ ਝੁੱਗੀਆਂ-ਝੌਪੜੀਆਂ ਦੇ ਵਿੱਚ ਪਾਣੀ ਵੜ ਗਿਆ ਹੈ। ਕਈ ਝੁੱਗੀਆਂ ਪਾਣੀ ਵਿਚ ਡੁੱਬ ਗਈਆਂ ਹਨ, ਜਿਸ ਕਰਕੇ ਲੋਕ ਬੇਘਰ ਹੋ ਚੁੱਕੇ ਹਨ। ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ। ਝੁੱਗੀ ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਉਣ ਲਈ ਅਤੇ ਮੈਡੀਕਲ ਹੈਲਪ ਦੇ ਲਈ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਲੁਧਿਆਣਾ ਪੂਰਬੀ ਤੋਂ ਵਿਧਾਇਕ ਵਿਸ਼ੇਸ਼ ਤੌਰ ਉਤੇ ਮੌਕੇ ਉਤੇ ਪਹੁੰਚੇ ਅਤੇ ਲੋਕਾਂ ਦਾ ਹਾਲ ਜਾਣਿਆ। ਨਾਲ ਹੀ ਉਹਨਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਗਰੀਬਾਂ ਨੇ ਸਰਕਾਰ ਤੇ ਪ੍ਰਸ਼ਾਸਨ ਪਾਸੋਂ ਮੰਗੀ ਮਦਦ : ਝੁੱਗੀ ਝੌਪੜੀਆਂ ਵਿੱਚ ਰਹਿਣ ਵਾਲੇ ਲੋਕਾਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੋ ਦਿਨ ਲਗਾਤਾਰ ਮੀਂਹ ਪੈਣ ਕਰਕੇ ਪਾਣੀ ਦਾ ਪੱਧਰ ਇੰਨਾ ਵਧ ਗਿਆ ਹੈ ਕਿ ਉਨ੍ਹਾਂ ਦੀਆਂ ਝੁੱਗੀਆਂ ਪਾਣੀ ਦੇ ਵਿੱਚ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਉਹਨਾਂ ਦੇ ਘਰ ਦਾ ਸਾਮਾਨ ਵੀ ਤਬਾਹ ਹੋ ਚੁੱਕਾ ਹੈ। ਘਰ ਵਿੱਚ ਖਾਣ ਲਈ ਰਾਸ਼ਨ ਤੱਕ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਪਾਣੀ ਦਾ ਪੱਧਰ ਹੌਲੀ ਹੌਲੀ ਵਧਣ ਲੱਗਾ, ਜਿਸ ਕਰਕੇ ਉਨ੍ਹਾਂ ਦੀਆਂ ਝੁੱਗਿਆਂ ਤੱਕ ਪਾਣੀ ਪੁੱਜ ਗਿਆ। ਇਹ ਪਾਣੀ ਬੁੱਢੇ ਨਾਲੇ ਵਿਚ ਵਧਿਆ ਹੈ। ਬੁੱਢੇ ਨਾਲੇ ਦੀ ਸਫਾਈ ਪੂਰੀ ਤਰ੍ਹਾਂ ਨਾ ਹੋਣ ਕਰਕੇ ਵੀ ਪਾਣੀ ਦੇ ਵਿੱਚ ਡਾਕ ਲੱਗਣ ਕਰਕੇ ਪਾਣੀ ਇਕੱਠਾ ਹੋ ਗਿਆ ਅਤੇ ਉਸ ਕਰ ਕੇ ਝੁੱਗੀਆਂ ਵਿਚ ਡੁੱਬ ਗਈਆਂ।
- ਹੋਮੀ ਭਾਭਾ ਕੈਂਸਰ ਹਸਪਤਾਲ ਦਾ ਸੀਐੱਮ ਮਾਨ ਨੇ ਕੀਤਾ ਉਦਘਾਟਨ, ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ ਇਹ ਕੈਂਸਰ ਹਸਪਤਾਲ
- ਪੇਸ਼ੀ ਭੁਗਤਣ ਅੰਮ੍ਰਿਤਸਰ ਪਹੁੰਚੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ, ਭਾਰਤੀ ਜਨਤਾ ਪਾਰਟੀ 'ਤੇ ਲਾਏ ਨਿਸ਼ਾਨੇ
- ਤਾਰਾਂ ਨਾਲ ਬੰਨ੍ਹ ਕੇ ਜਿਉਂਦੀ ਹੀ ਦੱਬ ਦਿੱਤੀ ਸੀ ਲੜਕੀ, ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥਣ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਰਾਹਤ ਤੇ ਬਚਾਅ ਕਾਰਜ ਜਾਰੀ : ਮੌਕੇ ਉਤੇ ਲੋਕਾਂ ਦੀ ਸਾਰ ਲੈਣ ਪਹੁੰਚੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਲੋਕਾਂ ਨੂੰ ਇਸ ਥਾਂ ਤੋਂ ਦੂਜੀ ਥਾਂ ਤੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਲੇ ਵਿੱਚ ਬਲੋਕੇਜ ਹੋਣ ਕਰਕੇ ਜਾਂ ਪਿੱਛਿਓਂ ਪਾਣੀ ਜ਼ਿਆਦਾ ਬਰਸਾਤ ਕਰਕੇ ਆਉਣ ਕਾਰਨ ਇਹ ਝੁੱਗੀਆਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹਨਾਂ ਲਈ ਸਿਹਤ ਸੁਵਿਧਾਵਾਂ ਅਤੇ ਖਾਣ ਪੀਣ ਦਾ ਪ੍ਰਬੰਧ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਬੁੱਢੇ ਨਾਲੇ ਦੀ ਸਫਾਈ ਵੀ ਕਰਵਾ ਰਹੇ ਹਾਂ। ਲਗਾਤਾਰ ਮਸ਼ੀਨਰੀ ਕੰਮ ਕਰ ਰਹੀ ਹੈ ਕਾਫ਼ੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਸਫਾਈ ਹੋਣ ਤੋਂ ਬਾਅਦ ਪਾਣੀ ਦਾ ਪੱਧਰ ਹੇਠਾਂ ਚਲਾ ਜਾਵੇਗਾ।
ਮਾਨਸੂਨ ਦੀਆਂ ਦੋ ਬਰਸਾਤਾਂ ਨੇ ਖੋਲ੍ਹੀ ਪ੍ਰਸ਼ਾਸਨ ਤੇ ਸਰਕਾਰ ਦੀ ਪੋਲ : ਕਾਬਿਲੇਗੌਰ ਹੈ ਕਿ ਬੁੱਢੇ ਨਾਲੇ ਵਿਚ ਹਰ ਸਾਲ ਬਰਸਾਤਾਂ ਦੌਰਾਨ ਪਾਣੀ ਇਕੱਠਾ ਹੋ ਜਾਂਦਾ ਹੈ। ਬਰਸਾਤ ਤੋਂ ਪਹਿਲਾਂ ਬੁੱਢੇ ਨਾਲੇ ਦੀ ਸਫਾਈ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਪਾਣੀ ਬਲਾਕ ਹੋ ਜਾਂਦਾ ਹੈ ਅਤੇ ਫਿਰ ਇਸ ਤੋਂ ਬਾਅਦ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਜਾਂਦਾ ਹੈ, ਜਿਸ ਦਾ ਖ਼ਾਮਿਆਜ਼ਾ ਦਰਜਨਾਂ ਝੁੱਗੀ-ਝੌਪੜੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹਾਲਾਂਕਿ ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦਾ ਕੰਮ 80 ਫੀਸਦੀ ਤੋਂ ਵਧੇਰੇ ਹੋ ਜਾਣ ਦਾ ਵੀ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ, ਪਰ ਮਾਨਸੂਨ ਦੀਆਂ 2 ਬਰਸਾਤਾਂ ਨੇ ਹੀਂ ਇਨ੍ਹਾਂ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।