ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਨਜਾਇਜ ਕਬਜ਼ਿਆਂ ਨੂੰ ਲੈ ਕੇ ਸ਼ਖਤੀ ਜਰੂਰ ਦਿਖਾਈ ਜਾ ਰਹੀ ਹੈ, ਪਰ ਨਜਾਇਜ ਕਬਜ਼ਿਆਂ ਉੱਤੇ ਕਾਰਵਾਈ ਨਾ ਮਾਤਰ ਹੀ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਇੱਕ ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ 2 ਧਿਰਾਂ ਆਹਮੋ-ਸਾਹਮਣੇ (Two parties face to face in Ludhiana) ਹੋ ਗਈਆਂ, ਜਿਸ ਦੌਰਾਨ ਦੋਵੇਂ ਧਿਰਾਂ ਇੱਕ ਦੂਜੇ ਨੂੰ ਹੱਥੋਪਾਈ ਕਰਦੀਆਂ ਨਜ਼ਰ ਆਈਆਂ, ਜਿਸ ਦੀ ਸੀ.ਸੀ.ਟੀ.ਵੀ ਵੀਡੀਓ ਵੀ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਏ ਹਨ, ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਅਨੁਸਾਰ ਸਰਪੰਚ ਨੇ ਕੀਤਾ ਹਮਲਾ:- ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਜਸਪ੍ਰੀਤ ਸਿੰਘ ਧਵਨ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਆਪਣਾ ਜ਼ੋਰ ਦਿਖਾਉਂਦੇ ਹੋਏ ਆਪਣੇ ਸਾਥੀਆਂ ਸਮੇਤ ਮੇਰੇ 'ਤੇ ਹਮਲਾ ਕਰ ਦਿੱਤਾ, ਕਿਹਾ ਕਿ ਮੇਰੇ 'ਤੇ ਨਾਜਾਇਜ਼ ਕਬਜ਼ਿਆਂ ਬਾਰੇ ਆਵਾਜ਼ ਉਠਾਉਣ 'ਤੇ ਹਮਲਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਸ ਨੇ ਆਪਣੀ ਜਾਨ ਬਚਾ ਕੇ ਭੱਜ ਗਿਆ ਅਤੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ (Two parties clash regarding illegal occupation) ਲਿਆ ਹੈ। ਪੀੜਤ ਜਸਪ੍ਰੀਤ ਸਿੰਘ ਧਵਨ ਨੇ ਇਹ ਵੀ ਕਿਹਾ ਕਿ ਆਰੋਪੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਪੁਲਿਸ ਵੱਲੋਂ ਮਾਮਲਾ ਦਰਜ:- ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ.ਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਾਮਲਾ ਥਾਣਾ ਸਦਰ ਅਧੀਨ ਪੈਂਦੇ ਪਿੰਡ ਥਰੀਕੇ ਨਾਲ ਸਬੰਧਤ ਹੈ, ਜਿੱਥੇ ਆਪਸੀ ਰੰਜਿਸ਼ ਕਾਰਨ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਜਿਸ ਸਬੰਧੀ ਜਸਪ੍ਰੀਤ ਸਿੰਘ ਧਵਨ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਦੇ ਇਹ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ:- ਮੰਤਰੀ ਬੈਂਸ ਵੱਲੋਂ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ