ETV Bharat / state

418 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਕਾਬੂ

author img

By

Published : Aug 25, 2019, 9:25 PM IST

ਐਸ.ਟੀ.ਐਫ ਟੀਮ ਨੇ ਨਿਰਮਲ ਨਗਰ ਰੇਲਵੇ ਫਾਟਕਾਂ ਕੋਲ ਮੁਖਬਰੀ ਦੇ ਅਧਾਰ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਫੜੇ ਗਏ ਵਿਅਕਤੀਆਂ ਕੋਲੋਂ 418 ਗ੍ਰਾਮ ਹੈਰੋਇਨ ਅਤੇ 72 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪਿਛਲੇ 5-6 ਮਹੀਨਿਆਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ।

418 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਕਾਬੂ

ਲੁਧਿਆਣਾ: ਐਸ.ਟੀ.ਐਫ. ਵੱਲੋਂ ਨਸ਼ਾ ਤਸਕਰਾਂ 'ਤੇ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਟੀਮ ਨੇ ਨਿਰਮਲ ਨਗਰ ਰੇਲਵੇ ਫਾਟਕਾਂ ਕੋਲ ਮੁਖਬਰੀ ਦੇ ਅਧਾਰ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 418 ਗ੍ਰਾਮ ਹੈਰੋਇਨ ਅਤੇ 72 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਇਹ ਵੀ ਪੜ੍ਹੋ: ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਪ੍ਰੇਮਿਕਾ ਦੇ ਭਰਾਵਾਂ ਨੇ ਕੀਤਾ ਕਤਲ

ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੋ ਗਏ ਵਿਅਕਤੀ 5-6 ਮਹੀਨਿਆਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ। ਮੁਲਜ਼ਮਾਂ ਵਿੱਚੋਂ ਇੱਕ ਖ਼ੁਦ ਨਸ਼ੇ ਦਾ ਆਦੀ ਹੈ ਅਤੇ ਉਸ 'ਤੇ ਪਹਿਲਾਂ ਹੀ ਨਸ਼ਾ ਤਸਕਰੀ ਦੇ 4 ਮਾਮਲੇ ਅਲੱਗ-ਅਲੱਗ ਥਾਣਿਆਂ ਵਿੱਚ ਦਰਜ਼ ਹਨ।

ਵੇਖੋ ਵੀਡੀਓ।

ਉਨ੍ਹਾਂ ਦੱਸਿਆ ਕਿ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛ ਪੜਤਾਲ ਜਾਰੀ ਹੈ।

ਜਾਣਕਾਰੀ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ 2 ਕਰੋੜ 20 ਲੱਖ ਰੁਪਏ ਦੇ ਕਰੀਬ ਕੀਮਤ ਦੱਸੀ ਜਾ ਰਹੀ ਹੈ।

Intro:A/O ਲੁਧਿਆਣਾ ਐਸ.ਟੀ.ਐਫ ਵਲੋਂ ਨਸ਼ਾ ਤਸਕਰਾਂ ਤੇ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਹੋਰ ਬੱਲ ਮਿਲਿਆ ਜਦੋਂ ਐਸ.ਟੀ.ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਿਰਮਲ ਨਗਰ ਰੇਲਵੇ ਫਾਟਕਾਂ ਕੋਲ ਮੁਖਬਰੀ ਦੇ ਅਧਾਰ ਤੇ ਸਪੈਸ਼ਲ ਨਾਕਾਬੰਦੀ ਕਰਕੇ ਚਿੱਟੇ ਰੰਗ ਦੀ ਪੋਲੋ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ 418 ਗ੍ਰਾਮ ਹੈਰੋਇਨ ਅਤੇ 72 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ।
Body:V/O ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਆਰੋਪੀ 5-6 ਮਹੀਨਿਆਂ ਤੋਂ ਨਸ਼ਾ ਤਸਕਰੀ ਦਾ ਨਜਾਇਜ਼ ਧੰਦਾ ਕਰਦੇ ਆ ਰਹੇ ਹਨ, ਅਰੋਪੀਆਂ ਵਿਚੋਂ ਇੱਕ ਆਰੋਪੀ ਖੁਦ ਨਸ਼ਾ ਕਰਨ ਦਾ ਆਦੀ ਹੈ ਅਤੇ ਉਸਤੇ ਪਹਿਲਾਂ ਨਸ਼ਾ ਤਸਕਰੀ ਦੇ 4 ਮਾਮਲੇ ਅਲਗ ਅਲਗ ਥਾਣਿਆਂ ਵਿੱਚ ਦਰਜ਼ ਹਨ, ਉਨ੍ਹਾਂ ਕਿਹਾ ਅਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ, ਅਤੇ ਹੋਰ ਪੁੱਛ ਪੜਤਾਲ ਜਾਰੀ ਹੈ।

Byte :- ਗੁਰਚਰਨ ਸਿੰਘ ( ਸਬ ਇੰਸਪੈਕਟਰ STF)
Conclusion:clozing....ਸੂਤਰਾਂ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ 2 ਕਰੋੜ 20 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.