ਜਗਰਾਓਂ: ਇੱਥੋਂ ਦੀ ਨਵੀਂ ਦਾਣਾ ਮੰਡੀ ਵਿੱਚ ਲੰਘੀ ਦੇਰ ਰਾਤ ਨੂੰ ਬਦਮਾਸ਼ਾ ਅਤੇ 3 ਪੁਲਿਸ ਮੁਲਾਜ਼ਮਾਂ ਵਿਚਾਲੇ ਹੋਈ ਝੜਪ 'ਚ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਇੱਕ ਮੁਲਾਜ਼ਮ ਜ਼ੇਰੇ ਇਲਾਜ ਹੈ। ਇਸ ਘਟਨਾ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਇਸ ਹਾਦਸੇ ਨਾਲ ਜਗਰਾਓ ਦੀ ਦਾਣਾ ਮੰਡੀ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਿਨ੍ਹਾਂ ਮੁਲਾਜ਼ਮਾਂ ਦੀ ਮੌਤ ਹੋਈ ਹੈ ਉਹ ਸੀਆਈਏ ਸਟਾਫ ਦੇ ਏਐਸਆਈ ਸਨ। ਉਨ੍ਹਾਂ ਦਾ ਨਾਂਅ ਏਐਸਆਈ ਭਗਵਾਨ ਸਿੰਘ ਅਤੇ ਏਐਸਆਈ ਦਲਵਿੰਦਰ ਸਿੰਘ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਲਈ ਪੁਲਿਸ ਜੁੱਟ ਗਈ ਹੈ।
ਡੀਐਸਪੀ ਸਿਟੀ ਜਤਿੰਦਰ ਜੀਤ ਸਿੰਘ ਨੇ ਕਿਹਾ ਕਿ ਦੋਸ਼ੀ ਚਿੱਟੇ ਰੰਗ ਦੀ ਆਈ 10 ਗੱਡੀ ਵਿੱਚ ਸਵਾਰ ਸੀ ਤੇ ਜਿਸ ਦਾ ਨੰਬਰ 0673 ਜੋ ਪੜਿਆ ਗਿਆ ਹੈ। ਇਸ ਦੇ ਨਾਲ ਹੀ ਇੱਕ ਲਾਲ ਰੰਗ ਦਾ ਕੈਂਟਰ ਸੀ ਐਲਪੀਟੀ 1609 ਸੀ। ਉਨ੍ਹਾਂ ਕਿਹਾ ਕਿ ਕਾਰ ਵਿੱਚ 3-4 ਵਿਅਕਤੀ ਮੌਜੂਦ ਸੀ। ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਚੇਜ ਕਰ ਰਹੇ ਸੀ ਤਾਂ ਉਨ੍ਹਾਂ ਦੀ ਬਦਮਾਸ਼ਾਂ ਨਾਲ ਮੁਠਭੇੜ ਹੋ ਗਈ ਹੈ। ਇਸ ਵਿਚਾਲੇ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ਉੱਤੇ ਫਾਇਰ ਕੀਤਾ ਜਿਸ ਨਾਲ ਦੋ ਮੁਲਾਜ਼ਮਾਂ ਦੀ ਮੌਕੇ ਉੱਤੇ ਹੋ ਗਈ ਤੇ ਇੱਕ ਜੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਉਨ੍ਹਾਂ ਕਿਹਾ ਬਦਮਾਸ਼ਾਂ ਦੀ ਭਾਲ ਵਿੱਚ ਪੁਲਿਸ ਲੱਗੀ ਹੋਈ ਹੈ।
ਇਹ ਵੀ ਪੜ੍ਹੋ:ਐਸਟੀਐਫ ਨੇ ਵੱਖ-ਵੱਖ ਥਾਂ ਤੋਂ 3 ਮੁਲਜ਼ਮਾਂ ਨੂੰ 819 ਗ੍ਰਾਮ ਹੈਰੋਇਨ, ਡੱਰਗ ਮਨੀ ਸਣੇ ਕੀਤਾ ਕਾਬੂ
ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਇਸ ਘਟਨਾ ਉੱਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਦੋਸ਼ੀਆ ਦੀ ਭਾਲ ਕਰ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਬਣਦੀ।