ਲੁਧਿਆਣਾ: ਕੱਚੇ ਮਾਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਸਨ ਜਿਸ ਕਰਕੇ ਆਮ ਆਦਮੀ ਦੀ ਸਵਾਰੀ ਸਾਈਕਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਸਨ ਬੀਤੇ ਲੰਬੇ ਸਮੇਂ ਤੋਂ ਸਾਈਕਲ ਵਪਾਰੀਆਂ ਵੱਲੋਂ ਕਈ ਦਿਨ ਤੱਕ ਯੂ.ਸੀ.ਪੀ.ਐਮ.ਏ (UCPMA) ਦੇ ਬਾਹਰ ਧਰਨੇ ਪ੍ਰਦਰਸ਼ਨ ਵੀ ਕੀਤਾ ਗਿਆ ਪਰ ਇਸ ਇਸ ਸਬੰਧੀ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਇਸ ਤੋਂ ਬਾਅਦ ਯੂਸੀਪੀਐਮਏ ਏਸ਼ੀਆ ਦੀ ਸਭ ਤੋਂ ਵੱਡੀ ਸਾਈਕਲ ਪਾਰਟਸ ਐਸੋਸੀਏਸ਼ਨ (Bicycle Parts Association) ਵੱਲੋਂ ਬੀਤੇ ਦਿਨੀਂ ਭਾਜਪਾ ਦੇ ਇੱਕ ਵਫ਼ਦ ਦੇ ਨਾਲ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅਤੇ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ।
ਜਿਸ ਵਿਚ ਸਟੀਲ ਦੀਆਂ ਕੀਮਤਾਂ ਤੇ ਕਾਬੂ ਪਾਉਣ ਸਬੰਧੀ ਸਾਰਥਕ ਕਦਮ ਚੁੱਕੇ ਜਾਣਗੇ ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਚ ਵਪਾਰੀਆਂ ਨੂੰ ਰਾਹਤ ਮਿਲੇਗੀ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਾਈਕਲ ਇੰਡਸਟਰੀ ਨੂੰ ਪ੍ਰਫੁਲਿਤ ਕਰਨ ਲਈ ਕਦਮ ਚੁੱਕੇ ਜਾਣ।
ਇਹ ਵੀ ਪੜੋ: ਅੰਮ੍ਰਿਤਸਰ ਹਵਾਈ ਅੱਡੇ ’ਚ 2 ਯਾਤਰੀ ਕੋਰੋਨਾ ਪਾਜ਼ੀਟਿਵ, ਓਮੀਕਰੋਨ ਜਾਂਚ !