ਲੁਧਿਆਣਾ: ਲੁਧਿਆਣਾ ਵਾਲਮੀਕੀ ਭਾਈਚਾਰੇ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ (Raj Kumar Verka) ਨੇ ਬੀ.ਐੱਸ.ਐੱਫ (BSF) ਦੇ ਮੁੱਦੇ 'ਤੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੂੰ ਘੇਰਿਆ ਹੈ। ਰਾਜ ਕੁਮਾਰ ਵੇਰਕਾ (Raj Kumar Verka) ਨੇ ਕਿਹਾ ਕਿ ਕੇਂਦਰ ਸਰਕਾਰ ਬੀ.ਐਸ.ਐਫ਼ (BSF) ਨੂੰ ਮੋਹਰੀ ਬਣਾ ਕੇ ਪੰਜਾਬ ਦੇ ਅੰਦਰ ਦਹਿਸ਼ਤ ਦਾ ਮਾਹੌਲ ਲੋਕਾਂ ਵਿੱਚ ਪੈਦਾ ਕਰਨਾ ਚਾਹੁੰਦੀ ਹੈ ਅਤੇ ਚੋਣਾਂ ਦੇ ਵਿੱਚ ਵੀ ਉਹ ਇਸ ਦੀ ਦੁਰਵਰਤੋਂ ਕਰ ਸਕਦੀ ਹੈ।
ਰਾਜ ਕੁਮਾਰ ਵੇਰਕਾ(Raj Kumar Verka) ਨੇ ਕਿਹਾ ਕਿ ਪੰਜਾਬ ਲੋਕ ਸਿਆਣੇ ਹਨ। ਇਸ ਦੌਰਾਨ ਉਨ੍ਹਾਂ ਭਾਰਤ ਨੂੰ ਜਦੋਂ ਬਲੀਦਾਨ ਦਿਵਸ ਬਾਰੇ ਪੁੱਛਿਆ ਗਿਆ, ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਜਲੰਧਰ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਹਨ ਅਤੇ ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕਿਸੇ ਤਰ੍ਹਾਂ ਦਾ ਕੋਈ ਵਿਗਿਆਪਨ ਇਸ਼ਤਿਹਾਰ ਜਾਂ ਟਵੀਟ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਸ ਦੌਰਾਨ ਰਾਜ ਕੁਮਾਰ ਵੇਰਕਾ (Raj Kumar Verka) ਨੇ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਬੈਰੀਕੇਟਿੰਗ ਹਟਾਏ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਥਾਂ 'ਤੇ ਛੇਤੀ ਕਾਨੂੰਨ ਹੀ ਹਟਾ ਦੇਣੇ ਚਾਹੀਦੇ ਹਨ ਤਾਂ ਹੀ ਕਿਸਾਨ ਖੁਸ਼ਹਾਲ ਹੋਣਗੇ। ਉਨ੍ਹਾਂ ਕਿਹਾ ਕਿ ਹਰ ਪਾਰਟੀ ਚਾਹੁੰਦੀ ਹੈ ਕਿ ਖੇਤੀ ਕਾਨੂੰਨ ਰੱਦ ਹੋਣ, ਉਨ੍ਹਾਂ ਦੱਸਿਆ ਕਿ 8 ਤਰੀਕ ਨੂੰ ਜੋ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਉਸ ਵਿੱਚ ਬਿਜਲੀ ਸਮਝੌਤੇ, ਬੀ. ਐਸ.ਐਫ (BSF) ਨੂੰ ਦਿੱਤੇ ਅਧਿਕਾਰ ਤੇ ਖੇਤੀ ਕਾਨੂੰਨ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ, ਇਸੇ ਕਰਕੇ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ।
ਇਹ ਵੀ ਪੜ੍ਹੋ:- ਚੰਨੀ ਤੇ ਪਰਗਟ ਨੇ ਹਾਕੀ ਗਰਾਊਂਡ 'ਚ ਪਾਈਆਂ ਧੂਮਾ