ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਮਹਿਜ਼ ਕੁਝ ਸਮਾਂ ਬਾਕੀ ਰਹਿ ਗਿਆ ਹੈ ਅਤੇ ਸਿਆਸਤਦਾਨਾਂ ਵਲੋਂ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਤਹਿਤ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੀ ਜਗਰਾਓਂ ਪਹੁੰਚੀ। ਇੱਥੇ ਉਨ੍ਹਾਂ ਨੇ ਪੰਜਾਬ ਵਿਚ ਐੱਨਡੀਏ ਦੀ ਸਰਕਾਰ ਬਣਨਾ ਦਾ ਦਾਅਵਾ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ ਅਤੇ ਭਾਜਪਾ ਪੰਜਾਬ ਵਿਚ ਕਿਸੇ ਨੂੰ ਬਤੌਰ ਸੀਐੱਮ ਪੇਸ਼ ਨਹੀਂ ਕਰੇਗੀ, ਬਲਕਿ ਚੋਣਾਂ ਜਿੱਤਣ ਤੋਂ ਬਾਅਦ ਚੁਣੇ ਵਿਧਾਇਕ ਹੀ ਮੁੱਖ ਮੰਤਰੀ ਤੈਅ ਕਰਨਗੇ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਆਏ ਪੈਸਿਆਂ ਨੂੰ ਪੰਜਾਬ ਦੀ ਸਰਕਾਰ ਨੇ ਵਰਤ ਕੇ ਖ਼ੁਦ ਵਾਹ ਵਾਹ ਖੱਟਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕੇਂਦਰ ਦੀਆਂ ਸਕੀਮਾਂ ਤਹਿਤ ਪੰਜਾਬ ਨੂੰ ਆਏ ਪੈਸਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਦੀ ਯਾਦਗਾਰ ਨੂੰ ਕਰੋੜਾਂ ਰੁਪਏ ਖ਼ਰਚ ਕੇ ਉਸ ਦੀ ਨੁਹਾਰ ਬਦਲਣ ਦਾ ਕੰਮ ਕੇਂਦਰ ਸਰਕਾਰ ਨੇ ਕੀਤਾ ਜਦਕਿ ਪੰਜਾਬ ਦੀਆਂ ਸਰਕਾਰਾਂ ਨੇ 70 ਸਾਲਾਂ ਵਿਚ ਇਸ ਯਾਦਗਾਰ ਵੱਲ ਕੋਈ ਧਿਆਨ ਨਹੀਂ।
ਲੇਖੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਸ ਯਾਦਗਾਰ ਦਾ ਉਦਘਾਟਨ ਕਰਨਾ ਸੀ ਅਤੇ ਇਸ ਯਾਦਗਾਰ ਬਾਰੇ ਦੇਸ਼ ਵਾਸੀਆਂ ਨੂੰ ਕੇਂਦਰ ਵੱਲੋਂ ਕਰਵਾਏ ਵਿਕਾਸ ਬਾਰੇ ਪਤਾ ਲੱਗਣਾ ਸੀ, ਪਰ ਪੰਜਾਬ ਦੀ ਕਾਂਗਰਸ ਸਰਕਾਰ ਦੇ ਗੂੰਡਿਆਂ ਨੇ ਪੀਐੱਮ ਦਾ ਰਸਤਾ ਰੋਕ ਕੇ ਇਸ ਦਾ ਉਦਘਾਟਨ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।
ਇਹ ਵੀ ਪੜ੍ਹੋ: Assembly elections 2022: AAP ਦੀ ਵਿਰੋਧਤਾ ਕਾਰਨ ਨਹੀਂ ਮਿਲਿਆ ਚੋਣ ਨਿਸ਼ਾਨ: ਰੁਲਦੂ ਸਿੰਘ ਮਾਨਸਾ