ਲੁਧਿਆਣਾ: ਰਾਏਕੋਟ ਸ਼ਹਿਰ ਵਿੱਚ ਧੜਾਧੜ ਬਣ ਰਹੀਆਂ ਨਜਾਇਜ਼ ਕਾਲੋਨੀਆਂ ਖ਼ਿਲਾਫ਼ ਨਗਰ ਕੌਂਸਲ ਦਫ਼ਤਰ (City Council Office) ਅੱਗੇ ਸੀਟੂ ਵਰਕਰਾਂ ਵੱਲੋਂ ਸੂਬਾ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਸੀਟੂ ਵਰਕਰਾਂ ਨੇ ਕੌਂਸਲ ਅਧਿਕਾਰੀਆਂ ਦੀਆਂ ਅੱਖਾਂ ਖੋਲਣ ਲਈ ਆਪਣੀਆਂ ਅੱਖਾਂ ’ਤੇ ਪੱਟੀਆਂ ਬੰਨ੍ਹ ਕੇ ਰੋਸ ਮੁਜ਼ਾਹਰਾ ਕੀਤਾ, ਬਲਕਿ ਸੀਟੂ ਵਰਕਰਾਂ ਨੇ ਸ਼ਹਿਰ ਦੇ ਇੱਕ ਕਾਲੋਨੀਨਾਈਜ਼ਰ ਉਪਰ ਕੌਂਸਲ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਹੋਰ ਜ਼ਮੀਨ ਆਪਣੀ ਪੁਰਾਣੀ ਕਾਲੋਨੀ ਵਿਚ ਗੈਰ-ਕਾਨੂੰਨੀ ਢੰਗ ਨਾਲ ਸ਼ਾਮਲ ਕਰਨ ਦਾ ਦੋਸ਼ ਲਗਾਇਆ।
ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ (Government of Punjab) ਅਤੇ ਕੌਂਸਲ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਸੰਬੋਧਨ ਕਰਦਿਆ ਆਖਿਆ ਕਿ ਰਾਏਕੋਟ ਸ਼ਹਿਰ ਦੇ ਇੱਕ ਕਾਲੋਨੀਨਾਈਜਰ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਆਪਣੀ ਕਾਲੋਨੀ ਵਿਚ ਹੋਰ ਜ਼ਮੀਨ ਸ਼ਾਮਿਲ ਕਰਕੇ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ, ਜਦਕਿ ਇਸ ਸਬੰਧੀ ਸਿਕਾਇਤ ਕਰਨ ਦੇ ਤਿੰਨ ਮਹੀਨਿਆ ਬਾਅਦ ਵੀ ਕੌਂਸਲ ਅਧਿਕਾਰੀਆਂ ਵੱਲੋਂ ਕੋਈ ਵੀ ਕਾਰਵਾਈ ਕੀਤੀ ਗਈ।
ਸੀਟੂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੋਂ ਰਾਏਕੋਟ ਸ਼ਹਿਰ ਵਿਚ ਖੁੰਬਾਂ ਵਾਂਗ ਬਣ ਰਹੀਆਂ ਕਾਲੋਨੀਆਂ ਅਤੇ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਦੀ ਵਿਜੀਲੈਂਸ ਪਾਸੋਂ ਬਰੀਕੀ ਨਾਲ ਜਾਂਚ ਕਰਵਾਈ ਜਾਵੇ। ਉਧਰ ਰਾਏਕੋਟ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਮਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਨਗਰ ਕੌਂਸਲ ਵੱਲੋਂ ਨਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ਼ ਸਮੇਂ-ਸਮੇਂ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਲੋਨੀਨਾਈਜ਼ਰ ਵੱਲੋਂ ਪੁਰਾਣੀ ਕਾਲੋਨੀ ਵਿਚ ਗੈਰ-ਕਾਨੂੰਨੀ ਢੰਗ ਨਾਲ ਕੋਈ ਜ਼ਮੀਨ ਸ਼ਾਮਿਲ ਕੀਤੀ ਜਾਵੇਗੀ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਦੂਜੇ ਪਾਸੇ ਜਦੋਂ ਕਲੋਨੀ ਨਾਈਜਰ ਪਾਸੋਂ ਪੱਖ ਲੈਣ ਲਈ ਦੋ ਮੋਬਾਇਲ ਫੋਨ ’ਤੇ ਗੱਲਬਾਤ ਕੀਤੀ ਗਈ, ਪਰ ਉਨ੍ਹਾਂ ਆਪਣਾ ਕੋਈ ਵੀ ਪੱਖ ਨਹੀਂ ਦਿੱਤਾ।
ਇਹ ਵੀ ਪੜ੍ਹੋ:CM ਮਾਨ ਵੱਡਾ ਬਿਆਨ, ਕਿਹਾ- ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਨਕਲੀ ਨੰਬਰ ਇੱਕ ਬਣਿਆ...