ETV Bharat / state

ਬੇਖੌਫ ਬਦਮਾਸ਼ਾਂ ਨੇ ਕੀਤਾ 49 ਸਾਲਾਂ ਡੇਅਰੀ ਮਾਲਕ ਦਾ ਕਤਲ

ਡੇਅਰੀ ਮਾਲਕ ਜਦੋਂ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਿਅਕਤੀਆਂ ਨੇ ਉਸਤੇ ਹਮਲਾ ਕਰ ਤੇਜ਼ਧਾਰ ਹਥਿਆਰ ਨਾਲ ਉਸਦਾ ਕਤਲ ਕਰ ਦਿੱਤਾ। ਮਾਮਲੇ ਸਬੰਧੀ ਪਿੰਡ ਵਾਸੀਆਂ ਤੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਹਮਲਾਵਾਰਾਂ ਨੇ ਪਹਿਲਾਂ ਰਜਿੰਦਰ ਸਿੰਘ ਦੇ ਮੂੰਹ 'ਤੇ ਮਿਰਚਾਂ ਦਾ ਪਾਊਡਰ ਪਾਇਆ ਅਤੇ ਫਿਰ ਤੇਜਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਬੇਖੌਫ ਬਦਮਾਸ਼ਾਂ ਨੇ ਕੀਤਾ 49 ਸਾਲਾਂ ਡੇਅਰੀ ਮਾਲਕ ਦਾ ਕਤਲ
ਬੇਖੌਫ ਬਦਮਾਸ਼ਾਂ ਨੇ ਕੀਤਾ 49 ਸਾਲਾਂ ਡੇਅਰੀ ਮਾਲਕ ਦਾ ਕਤਲ
author img

By

Published : Mar 24, 2021, 8:34 PM IST

ਲੁਧਿਆਣਾ: ਸੂਬੇ ’ਚ ਬੇਖੌਫ ਬਦਮਾਸ਼ਾਂ ਵੱਲੋਂ ਲਗਤਾਰ ਖੌਫਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਰਾਏਕੋਟ ਦੇ ਪਿੰਡ ਬੜੂੰਦੀ ਤੋਂ ਸਾਹਮਣੇ ਆਇਆ ਹੈ ਜਿੱਥੇ 49 ਸਾਲਾਂ ਦੇ ਡੇਅਰੀ ਮਾਲਕ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਡੇਅਰੀ ਮਾਲਕ ਜਦੋਂ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਿਅਕਤੀਆਂ ਨੇ ਉਸਤੇ ਹਮਲਾ ਕਰਕੇ ਤੇਜ਼ਧਾਰ ਹਥਿਆਰ ਨਾਲ ਉਸਦਾ ਕਤਲ ਕਰ ਦਿੱਤਾ।

ਮਾਮਲੇ ਸਬੰਧੀ ਪਿੰਡ ਵਾਸੀਆਂ ਤੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਹਮਲਾਵਾਰਾਂ ਨੇ ਪਹਿਲਾਂ ਰਜਿੰਦਰ ਸਿੰਘ ਦੇ ਮੂੰਹ 'ਤੇ ਮਿਰਚਾਂ ਦਾ ਪਾਊਂਡਰ ਪਾਇਆ ਅਤੇ ਫਿਰ ਤੇਜਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਵਾਰਾਂ ਨੇ ਜਿਸ ਦੇ ਸਰੀਰ ਅਤੇ ਚਿਹਰੇ ਨੂੰ ਬੜੀ ਬੁਰੀ ਤਰ੍ਹਾਂ ਨਾਲ ਜ਼ਖਮੀ ਕੀਤਾ ਗਿਆ।

ਮ੍ਰਿਤਕ ਦੇ ਛੋਟੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹਰ ਰੋਜ਼ ਦੀ ਤਰ੍ਹਾਂ ਫਾਰਮ ਹਾਉਸ 'ਤੇ ਸਵੇਰੇ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਉਸਦੇ ਭਰਾ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਪਰ ਜਦੋਂ ਤੱਕ ਉਹ ਉਸਨੂੰ ਹਸਪਤਾਲ ਲੈ ਕੇ ਜਾਂਦੇ ਉਸਦੀ ਮੌਤ ਹੋ ਗਈ ਸੀ।

ਇਹ ਵੀ ਪੜੋ: ਹੁਣ ਫਰੀਦਕੋਟ ਅਦਾਲਤ 'ਚ ਪੇਸ਼ ਨਹੀਂ ਹੋਵੇਗਾ ਗੈਂਗਸਟਰ ਲਾਰੈਂਸ ਬਿਸ਼ਨੋਈ

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਮਾਮਲੇ ਤੇ ਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਰ ਇੱਕ ਪਹਿਲੂ ਨੂੰ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਇੱਕ ਚੰਗੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ, ਜਿਸ ਕੋਲ ਖੇਤੀਬਾੜੀ ਦੇ ਨਾਲ-ਨਾਲ ਫਾਰਮ ਹਾਉਸ ਬਣਾ ਕੇ ਆਪਣੀ ਨਿੱਜੀ ਡੈਅਰੀ ਵੀ ਚਲਾਉਂਦਾ ਸੀ। ਫਿਲਹਾਲ ਪਰਿਵਾਰ ਨੇ ਕਿਸੇ ਤਰ੍ਹਾਂ ਦੀ ਪੁਰਾਣੀ ਰੰਜਿਸ਼ ਤੋਂ ਇਨਕਾਰ ਕੀਤਾ ਹੈ। ਖੈਰ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.