ਲੁਧਿਆਣਾ: ਜ਼ਿਲ੍ਹੇ ’ਚ ਕੋਰੋਨਾ ਮਰੀਜ਼ਾਂ ਨੂੰ ਇਲਾਜ ਦੌਰਾਨ ਆ ਰਹੀਆਂ ਪਰੇਸ਼ਾਨੀਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਦੱਸ ਦਈਏ ਕਿ ਜ਼ਿਲ੍ਹੇ ਚ ਜਵੱਦੀ ਚ ਅਰਬਨ ਸੈਂਟਰ ਕੋਰੋਨਾ ਮਰੀਜ਼ਾਂ ਲਈ ਤਿਆਰ ਕੀਤਾ ਗਿਆ। ਇਸ ਵਾਰਡ ਚ ਤਕਰੀਬਨ 50 ਬੈੱਡ ਹਨ ਨਾਲ ਹੀ ਇਸ ਵਾਰਡ ’ਚ ਆਕਸੀਜਨ ਸਣੇ ਕਈ ਹੋਰ ਸੁਵਿਧਾਵਾਂ ਵੀ ਮਿਲਣਗੀਆਂ।
50 ਬੈਂਡ ਲਗਾ ਕੇ ਹਸਪਤਾਲ ਤਿਆਰ
ਕੋਰੋਨਾ ਵਾਇਰਸ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਿਸਦੇ ਚੱਲਦੇ ਕੋਰੋਨਾ ਮਰੀਜ਼ਾਂ ਲਈ ਬੈੱਡਾਂ ਦੀ ਘਾਟ ਨਜ਼ਰ ਆ ਰਹੀ ਹੈ। ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ ਨੂੰ ਬੈੱਡਾਂ ਦੇ ਘਾਟ ਦੇ ਚੱਲਦੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਜਵੱਦੀ ਅਰਬਨ ਸੈਂਟਰ ਵਿੱਚ ਕੋਵਿਡ 19 ਦੇ ਮਰੀਜ਼ਾਂ ਲਈ ਆਕਸੀਜਨ ਵਾਲੇ 50 ਬੈਂਡ ਲਗਾ ਕੇ ਹਸਪਤਾਲ ਤਿਆਰ ਕੀਤਾ ਗਿਆ ਹੈ। ਇਸ ਸਬੰਧ ’ਚ ਸੀਨੀਅਰ ਮੈਡੀਕਲ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਬੈੱਡ ਤਿਆਰ ਹਨ ਅਤੇ ਆਕਸੀਜਨ ਵੀ ਉਨ੍ਹਾਂ ਕੋਲ ਪਹੁੰਚ ਚੁੱਕੀ ਹੈ ਅਤੇ ਅਤੇ ਸਟਾਫ ਵੀ ਆ ਚੁੱਕਾ ਹੈ। ਜਿਸ ਦੇ ਚੱਲਦੇ ਮਰੀਜ਼ਾਂ ਨੂੰ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਵੇਗੀ।
ਲੋਕਾਂ ਦੀ ਸੇਵਾ ਲਈ ਪ੍ਰਸ਼ਾਸਨ ਯਤਨਸ਼ੀਲ
ਇਸ ਸਬੰਧ ’ਚ ਕੌਂਸਲਰ ਦਿਲਰਾਜ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਯਤਨਾਂ ਸਦਕਾ ਕੋਰੋਨਾ ਮਰੀਜ਼ਾਂ ਲਈ ਹਸਪਤਾਲ ਤਿਆਰ ਹੈ ਅਤੇ ਆਕਸੀਜਨ ਦੇ ਸਿਲੰਡਰ ਵੀ ਪਹੁੰਚੇ ਹੋਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਬੇਸ਼ਕ ਹਸਪਤਾਲ ਭਰੇ ਹੋਏ ਨਜ਼ਰ ਆ ਰਹੇ ਹਨ ਪਰ ਪ੍ਰਸ਼ਾਸ਼ਨ ਨੇ ਲੋਕਾਂ ਦੀ ਸੇਵਾ ਲਈ ਸਦਾ ਯਤਨਸ਼ੀਲ ਹੈ।
ਇਹ ਵੀ ਪੜੋ: ਇਸ ਹਸਪਤਾਲ 'ਚ ਪਰਿਵਾਰਕ ਮੈਂਬਰ LIVE ਨਿਗਰਾਨੀ ਰੱਖ ਸਕਣਗੇ ਕੋਰੋਨਾ ਮਰੀਜ਼ ਉਤੇ