ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੁੱਖੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਿਮਾਰੀ ਮੁਕਤ ਰੱਖਣ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਨੇ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। ਹੜ੍ਹਾਂ ਕਾਰਣ ਬਿਮਾਰੀ ਹੋਏ 2862 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਹੈ ਉੱਥੇ ਹੀ 11672 ਪਸ਼ੂਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ : ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੀ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 359 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 263 ਕਰ ਦਿੱਤੀ ਗਈ ਹੈ।
25160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ : ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ 25160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 3331 ਲੋਕ ਰਹਿ ਰਹੇ ਹਨ। ਸਭ ਤੋਂ ਜ਼ਿਆਦਾ 56 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ।
- ਕਪੂਰਥਲਾ ਤੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਤੇ ਸਾਥੀਆਂ ਉਤੇ FIR ਦਰਜ, ਧੁੱਸੀ ਬੰਨ੍ਹ ਤੋੜਨ 'ਤੇ ਹੋਈ ਕਾਰਵਾਈ
- SGPC ਵੱਲੋਂ ਚੈਨਲ ਦੇ ਐਲਾਨ ਮਗਰੋਂ CM ਦੀ ਰਾਜਪਾਲ ਨੂੰ ਚਿੱਠੀ, ਕਿਹਾ- "ਗੁਰਦੁਆਰਾ ਸੋਧ ਐਕਟ ਉਤੇ ਫੌਰੀ ਕਰੋ ਹਸਤਾਖ਼ਰ"
- Ferozepur News: ਇਨਸਾਨੀਅਤ ਸ਼ਰਮਸਾਰ ! ਪਾਣੀ ਵਿੱਚ ਰੁੜ੍ਹਦੇ ਵਿਅਕਤੀ ਨੂੰ ਬਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ ਲੋਕ
- ਹੜ੍ਹਾਂ ਵਿੱਚ ਲੁਧਿਆਣਾ ਦੇ ਇਸ ਪਰਿਵਾਰ ਦੇ ਪਿਤਾ ਦੀ ਆਖਰੀ ਨਿਸ਼ਾਨੀ ਤੱਕ ਹੋਈ ਬਰਬਾਦ, ਧਰਤੀ ਤੇ ਸੌਣ ਲਈ ਮਜਬੂਰ
1390 ਪਿੰਡ ਹਾਲੇ ਵੀ ਹੜ੍ਹ ਪ੍ਰਭਾਵਿਤ : ਇਕ ਬੁਲਾਰੇ ਨੇ ਦੱਸਿਆ 14 ਜ਼ਿਲ੍ਹਿਆਂ ਦੇ 1390 ਪਿੰਡ ਹਾਲੇ ਵੀ ਹੜ੍ਹ ਪ੍ਰਭਾਵਿਤ ਹਨ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।
ਸੂਬੇ ਵਿਚ ਹੜ੍ਹਾਂ ਕਾਰਣ ਕੁੱਲ 29 ਲੋਕਾਂ ਦੀ ਮੌਤ : ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਕੁੱਲ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਹਾਲੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (52000) ਅਤੇ ਰੂਪਨਗਰ (20030) ਵਿਚ ਹੀ 72 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ।