ਲੁਧਿਆਣਾ: ਸਾਬਕਾ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੀ ਥਾਂ ਨਵੇਂ ਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ ਹੈ। ਇਸ ਦੌਰਾਨ ਦਰਜਨਾਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਦੌਰਾਨ ਵਰਿੰਦਰ ਕੁਮਾਰ ਨੇ ਕਿਹਾ ਕਿ ਉਹ ਬਹੁਤ ਹੀ ਨਾਜ਼ੁਕ ਦੌਰ ਦੇ ਸਮੇਂ ਲੁਧਿਆਣਾ ਅੰਦਰ ਡਿਪਟੀ ਕਮਿਸ਼ਨਰ ਵਜੋਂ ਤੈਨਾਤ ਹੋਏ ਹਨ। ਪ੍ਰਦੀਪ ਅਗਰਵਾਲ ਉਨ੍ਹਾਂ ਦੇ ਸੀਨੀਅਰ ਹਨ ਤੇ ਉਨ੍ਹਾਂ ਵੱਲੋਂ ਜਿਵੇਂ ਆਪਣੇ ਕਾਰਜਕਾਲ ਦੌਰਾਨ 'ਚ ਸੁਚੱਜੇ ਢੰਗ ਨਾਲ ਕੰਮ ਕਰਵਾਏ ਗਏ ਹਨ। ਉਹ ਉਨ੍ਹਾਂ ਨੂੰ ਵਿਚਾਰੀ ਰੱਖਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।
ਵਰਿੰਦਰ ਕੁਮਾਰ ਸ਼ਰਮਾ ਨੇ ਲੁਧਿਆਣਾ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੀਪ ਅਗਰਵਾਲ ਉਨ੍ਹਾਂ ਦੇ ਸੀਨੀਅਰ ਹਨ ਅਤੇ ਜਿਵੇਂ ਉਨ੍ਹਾਂ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੰਮ ਕਰਵਾਇਆ ਗਿਆ। ਉਹ ਉਸ ਨੂੰ ਜਾਰੀ ਰੱਖਣਗੇ ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਇੱਕ ਤਵੱਜੋ ਕੋਰੋਨਾ 'ਤੇ ਠੱਲ੍ਹ ਪਾਉਣਾ ਹੈ ਕਿਉਂਕਿ ਅਜਿਹੀ ਮਹਾਂਮਾਰੀ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹਾ ਸੌਂਪਿਆ ਗਿਆ ਹੈ।
ਇਸ ਕਰਕੇ ਉਨ੍ਹਾਂ ਦਾ ਫਰਜ਼ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਹਰ ਬੀਮਾਰੀ ਤੋਂ ਲੁਧਿਆਣਾ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਮੁੱਖ ਵੱਡੇ ਪ੍ਰਾਜੈਕਟ ਜਿਵੇਂ ਹਲਵਾਰਾ ਏਅਰਪੋਰਟ, ਕੌਮੀਸ਼ਾਹਰਾਹ ਰਿੰਗ ਰੋਡ ਆਦਿ ਪ੍ਰਾਜੈਕਟ ਉਨ੍ਹਾਂ ਦੇ ਧਿਆਨ ਹਿੱਤ ਹਨ।
ਉਨ੍ਹਾਂ ਕਿਹਾ ਕਿ ਪ੍ਰਦੀਪ ਅਗਰਵਾਲ ਨੇ ਉਨ੍ਹਾਂ ਨਾਲ ਬੈਠਕ ਕਰਕੇ ਲੁਧਿਆਣਾ ਬਾਰੇ ਸਾਰੀਆਂ ਜ਼ਰੂਰੀ ਜਾਣਕਾਰੀਆਂ ਉਨ੍ਹਾਂ ਨੂੰ ਦੇ ਦਿੱਤੀਆਂ ਹਨ ਅਤੇ ਕੰਮ ਬਾਰੇ ਪੂਰੀ ਜਾਣਕਾਰੀ ਉਨ੍ਹਾਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਆਮ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।