ਲੁਧਿਆਣਾ: ਸੂਬੇ ਦੀ ਕਾਨੂੰਨੀ ਵਿਵਸਥਾ ਨੂੰ ਲੈਕੇ ਅਕਸਰ ਸਵਾਲ ਖੜ੍ਹੇ ਹੁੰਦੇ ਹਨ ਅਤੇ ਮਾੜੇ ਕਰਮਾਂ ਨੂੰ ਭੁਗਤਣ ਲਈ ਜੇਲ੍ਹ ਜਾਣੇ ਵਾਲੇ ਲੋਕਾਂ ਲਈ ਹੁਣ ਜੇਲ੍ਹ ਵੀ ਪਨਾਹਗਾਹ ਹੀ ਬਣ ਗਈਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜ਼ਿਲ੍ਹੇ ਦੀ ਨਾਮੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਆਪਣੇ ਇੱਕ ਸਾਥੀ ਦਾ ਜਨਮ ਦਿਨ ਮਨਾ ਰਹੇ ਹਨ ਅਤੇ ਇਸ ਦੌਰਾਨ ਗਾਣਿਆਂ ਦੇ ਨਾਲ ਪੂਰਾ ਜਸ਼ਨ ਵੀ ਮਨਾਇਆ ਜਾ ਰਿਹਾ ਹੈ।
ਬੈਰਕ ਵਿੱਚ ਬਣੀ ਵੀਡੀਓ: ਵਾਇਰਲ ਵੀਡੀਓ ਤੋਂ ਸਹਿਜੇ ਹੀ ਜੇਲ੍ਹਾਂ ਵਿੱਚ ਕਾਨੂੰਨ ਦੀ ਸਥਿਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਵੀਡੀਓ ਜੇਲ੍ਹ ਦੀ ਬੈਰਕ ਵਿੱਚ ਬਣਾਈ ਗਈ ਹੈ। ਵੀਡੀਓ ਬਣਾਉਣ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤਾ ਗਿਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਦੀ ਤਲਾਸ਼ੀ ਲਈ, ਤਾਂ ਜਿਸ ਹਵਾਲਾਤੀ ਦੇ ਮੋਬਾਈਲ ਨਾਲ ਇਹ ਵੀਡੀਓ ਬਣਾਉਣ ਲਈ ਵਰਤਿਆ ਗਿਆ ਸੀ, ਉਸ ਨੂੰ ਜ਼ਮੀਨ 'ਤੇ ਸੁੱਟ ਕੇ ਤੋੜ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਕੁਝ ਜੇਲ੍ਹ ਬੰਦ ਮੁਲਜ਼ਮਾਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ਹੈ।
- ਅੱਜ ਵੀ ਈਡੀ ਦਫ਼ਤਰ ਨਹੀਂ ਪੇਸ਼ ਹੋਣਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਨੇ ਈਡੀ ਨੂੰ ਲਿਖਿਆ ਪੱਤਰ
- ਅਡਾਨੀ ਗਰੁੱਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, SIT ਜਾਂਚ ਤੋਂ ਇਨਕਾਰ, ਜਾਣੋਂ ਮਾਮਲਾ
- ਭਾਈ ਰਾਜੋਆਣਾ ਅਤੇ ਸਾਬਕਾ ਜਥੇਦਾਰ ਕਾਉਂਕੇ ਨੂੰ ਲੈਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ..
ਜੇਲ੍ਹ ਪ੍ਰਸ਼ਾਸਨ ਉੱਤੇ ਸਵਾਲ: ਇੱਥੇ ਇਹ ਵੀ ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਕੋਈ ਵੀ ਮੋਬਾਈਲ ਨੈੱਟਵਰਕ ਕੰਮ ਨਹੀਂ ਕਰਦਾ ਪਰ ਇਨ੍ਹਾਂ ਗੈਂਗਸਟਰਾਂ ਅਤੇ ਕੈਦੀਆਂ ਦੀਆਂ ਵੀਡੀਓਜ਼ ਹਰ ਰੋਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜੇਲ੍ਹ 'ਚ ਜਨਮ ਦਿਨ ਮਨਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ। ਇਹ ਵੀਡੀਓ 15 ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕੁਝ ਲੋਕਾਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਹੈ। ਮਨੀ ਰਾਣਾ ਨਾਮ ਦੇ ਹਵਾਲਾਤੀ ਦੇ ਜਨਮ ਦਿਨ 'ਤੇ ਸਾਰੇ ਕੈਦੀ ਜਸ਼ਨ ਮਨਾ ਰਹੇ ਸਨ ਅਤੇ ਇਸ ਦੌਰਾਨ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਗਈ। ਇਸ ਕੇਂਦਰੀ ਜੇਲ੍ਹ ਨੂੰ ਹਾਈ ਸਿਕਿਓਰਿਟੀ ਸੈੱਲ ਕਹੇ ਜਾਣ 'ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।