ETV Bharat / state

ਟਰਾਂਸਪੋਰਟਾਂ ਤੋਂ ਰਿਸ਼ਵਤ ਲੈਣ ਵਾਲਾ PCS ਅਧਿਕਾਰੀ ਵਿਜ਼ੀਲੈਂਸ ਨੇ ਕੀਤਾ ਕਾਬੂ, 1 ਮਹੀਨੇ 'ਚ ਲਏ 4 ਲੱਖ - Ludhiana news update

ਵਿਜੀਲੈਂਸ ਬਿਊਰੋ ਲੁਧਿਆਣਾ (Vigilance Bureau Ludhiana) ਨੇ ਟਰਾਂਸਪੋਰਟਾਂ ਤੋਂ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੇ ਪਿਛਲੇ ਇੱਕ ਮਹੀਨੇ ਵਿੱਚ 4 ਲੱਖ ਦੀ ਰਿਸ਼ਵਤ ਲਈ ਸੀ। ਉਹ ਟਰਾਂਸਪੋਰਟਾਂ ਦੇ ਚਲਾਨ ਕੱਟਣ ਦੀ ਥਾਂ ਨਿੱਜੀ ਵਿਅਕਤੀਆਂ ਤੋਂ ਰਿਸ਼ਵਤ ਲੈਂਦਾ ਸੀ।

Vigilance arrested the PCS officer in Ludhiana

author img

By

Published : Jan 6, 2023, 10:20 PM IST

Vigilance arrested the PCS officer in Ludhiana

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਈ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਗ੍ਰਿਫਤਾਰ ਕੀਤਾ ਹੈ। (Vigilance arrested the PCS officer taking bribe from transporters in Ludhiana)

ਚਲਾਨ ਨਾ ਕਰਨ ਬਦਲੇ ਰਿਸ਼ਵਤ: ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਸ਼ਿਕਾਇਤ ਦਰਜ਼ ਕਰਵਾਈ ਗਈ ਸੀ। ਜਿਸ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨ੍ਹਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ।

ਆਨਲਾਈਨ ਸ਼ਿਕਾਇਤ ਦਰਜ: ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲ੍ਹਾਂ ਲੁਧਿਆਣਾ ਨੇ ਉਕਤ ਆਰ.ਟੀ.ਏ ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

1 ਮਹੀਨੇ ਵਿੱਚ ਲਈ 4 ਲੱਖ ਰਿਸ਼ਵਤ: ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਏ ਗਏ। ਜਾਂਚ ਵਿੱਚ ਪਾਇਆ ਗਿਆ ਕਿ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਉਨਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ।

ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਦ ਮਾਮਲਾ ਦਰਜ਼ : ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ। ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅੱਜ ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵੱਲੋਂ ਸੌਂਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਰ ਐਸ ਸੰਧੂ ਐਸਐਸਪੀ ਵਿਜੀਲੈਂਸ ਰੇਂਜ ਲੁਧਿਆਣਾ ਨੇ ਦੱਸਿਆ ਹੈ ਕਿ ਹੋਮਗਾਰਡ ਬਹਾਦਰ ਸਿੰਘ ਨੂੰ ਅਸੀਂ ਆਪਣਾ ਦਬਾਅ ਬਣਾ ਲਿਆ ਹੈ ਉਨ੍ਹਾਂ ਦੱਸਿਆ ਕਿ ਆਰਟੀਓ ਕੋਲੋਂ ਉਨਾਂ ਨੇ 24 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ ਅਤੇ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:- ਸਰਹਿੰਦ ਕਨਾਲ ਬਠਿੰਡਾ ਪ੍ਰਾਜੈਕਟ ਨੂੰ ਲੈ ਕੇ ਪਿੰਡਾਂ 'ਚ ਪਿਆ ਪਾੜ, ਕੁਝ ਪਿੰਡ ਨਹਿਰ ਨਿਰਮਾਣ ਦੇ ਹੱਕ 'ਚ ਤਾਂ ਕੁੱਝ ਨੇ ਜਤਾਇਆ ਵਿਰੋਧ

ETV Bharat Logo

Copyright © 2025 Ushodaya Enterprises Pvt. Ltd., All Rights Reserved.