ਲੁਧਿਆਣਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਲਈ ਡਟੀਆਂ ਹੋਈਆਂ ਹਨ। ਪੰਜਾਬ ਜਿੱਤਣ ਲਈ ਸਿਆਸੀ ਪਾਰਟੀਆਂ ਵੱਲੋਂ ਹਰ ਤਰ੍ਹਾਂ ਦੇ ਹਥਕੰਢੇ ਅਪਣਾਏ ਜਾ ਰਹੇ ਹਨ। ਇਸਦੇ ਚੱਲਦੇ ਹੀ ਲੀਡਰਾਂ ਤੇ ਵਰਕਰਾਂ ਵੱਲੋਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਕੋਰੋਨਾ ਨਿਯਮਾਂ ਦੀ ਉਲੰਘਣਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇੰਨਡੋਰ ਵਿੱਚ ਸਮਾਮਗ ਰੱਖਿਆ ਗਿਆ ਸੀ । ਚੋਣਾਂ ਨੂੰ ਲੈਕੇ ਰੱਖੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਵਿਖਾਈ ਦਿੱਤੇ।
ਵੱਡੀ ਗੱਲ ਹੈ ਕਿ ਇਸ ਸਮਾਗਮ ਵਿੱਚ ਕਿਸੇ ਵੀ ਸ਼ਖ਼ਸ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਮਾਸਕ ਨਹੀਂ ਪਾਏ ਗਏ ਸਨ ਅਤੇ ਨਾ ਹੀ ਉਨ੍ਹਾਂ ਵੱਲੋਂ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਗਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਬੰਟੀ ਰੋਮਾਣਾ ’ਤੇ ਬੀਤੇ ਦਿੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ’ਤੇ ਪਰਚਾ ਦਰਜ ਕੀਤਾ ਗਿਆ ਹੈ।
ਪਰਚਾ ਹੋਣ ਦੇ ਬਾਵਜੂਦ ਅੱਜ ਲੁਧਿਆਣਾ ਦੇ ਇਨਡੋਰ ਹਾਲ ਵਿੱਚ ਵੱਡਾ ਇਕੱਠ ਕੀਤਾ ਗਿਆ। ਹਾਲਾਂਕਿ ਬੀਤੇ ਦਿਨ ਹੀ ਫਰੀਦਕੋਟ ਵਿੱਚ ਦੋਵਾਂ ਆਗੂਆਂ ’ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ ਅਤੇ ਜਿਸਦੇ ਚੱਲਦੇ ਮਾਮਲਾ ਵੀ ਦਰਜ ਹੋਇਆ ਹੈ। ਇਸ ਦੇ ਬਾਵਜੂਦ ਮੁੜ ਤੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਲੁਧਿਆਣਾ ਦੇ ਇਕ ਨਿੱਜੀ ਪੈਲੇਸ ਦੇ ਇਨਡੋਰ ਹਾਲ ਵਿਚ ਲੁਧਿਆਣਾ ਉੱਤਰੀ ਤੋਂ ਅਕਾਲੀ ਦਲ ਦੇ ਉਮੀਦਵਾਰ ਆਰ ਡੀ ਸ਼ਰਮਾ ਦੇ ਚੋਣ ਪ੍ਰਚਾਰ ਲਈ ਸੁਖਬੀਰ ਬਾਦਲ ਵੱਲੋਂ ਵੱਡਾ ਇਕੱਠ ਕੀਤਾ ਗਿਆ ਅਤੇ ਇਸ ਦੌਰਾਨ ਬਹੁਤ ਘੱਟ ਲੋਕ ਹਨ ਜਿੰਨ੍ਹਾਂ ਵੱਲੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਸੀ। ਇੱਥੋਂ ਤੱਕ ਕਿ ਸਟੇਜ ਤੇ ਚੜ੍ਹੇ ਹੋਏ ਸੀਨੀਅਰ ਲੀਡਰ ਵੀ ਬਿਨਾਂ ਮਾਸਕ ਵਿਖਾਈ ਦਿੱਤੇ ਜਿਨ੍ਹਾਂ ਦਾ ਜਾਇਜ਼ਾ ਸਾਡੇ ਸਹਿਯੋਗੀ ਵੱਲੋਂ ਲਿਆ ਗਿਆ।
ਇਹ ਵੀ ਪੜ੍ਹੋ: ਮੈਂ ਕਾਂਗਰਸ ਨੂੰ ਪੰਜਾਬ ਮਾਡਲ ਦਿੱਤਾ ਪਰ ਲਾਗੂ ਕਰਨਾ ਚੰਨੀ ਦੇ ਹੱਥ: ਨਵਜੋਤ ਸਿੱਧੂ