ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਲਈ ਜਾਰੀ ਕੀਤੀ ਨਵੀਂ ਖ਼ਰੀਦ ਪਾਲਿਸੀ ਤੋਂ ਬਾਅਦ ਪੰਜਾਬ ਦੇ ਖ਼ੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸਾਫ਼ ਕਰ ਦਿੱਤਾ ਕਿ ਕਣਕ ਦੀ ਖ਼ਰੀਦ ਆੜ੍ਹਤੀਆਂ ਦੁਆਰਾ ਕੀਤੀ ਜਾਵੇਗੀ, ਜਿਸ ਦੇ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਖੇਤੀਬਾੜੀ ਸਟੇਟ ਸਬਜੈਕਟ ਹੈ।
ਭਾਵੇਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਚਿੱਠੀ ਰਾਹੀਂ ਕਿਹਾ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਪੰਜਾਬ ਦੇ ਆੜ੍ਹਤੀਆਂ ਅਤੇ ਸਰਕਾਰ ਦੇ ਵਿਚਾਲੇ ਟਕਰਾਅ ਜ਼ਰੂਰ ਸੀ ਅਤੇ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਸੀ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਇੱਕ ਚਿੱਠੀ ਕੇਂਦਰ ਨੂੰ ਲਿਖ ਦਿੱਤੀ ਹੈ ਕਿ ਇਸ ਬਾਰ ਕਣਕ ਦੀ ਅਦਾਇਗੀ ਆੜ੍ਹਤੀਆਂ ਦੁਆਰਾ ਹੀ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ 132 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ ਇਹ ਬਹੁਤ ਮੰਦਭਾਗਾ ਹੈ ਕਿ ਕਣਕ ਦੀ ਖਰੀਦ ਨੂੰ ਲੈ ਕੇ ਤੋਂ ਕੁਝ ਸਮਾਂ ਪਹਿਲਾਂ ਨਵੇਂ ਆਦੇਸ਼ ਜਾਰੀ ਕਰਨਾ।