ਲੁਧਿਆਣਾ: ਸੰਸਦ ਦਾ ਮੌਨਸੂਨ ਇਜ਼ਲਾਸ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਲੁਧਿਆਣਾ ਵਿੱਚ ਇਕ ਅਹਿਮ ਬੈਠਕ ਸੱਦ ਕੇ ਮੌਨਸੂਨ ਇਜਲਾਸ ਨੂੰ ਲੈ ਕੇ ਵਿਉਂਤਬੰਦੀ ਬਣਾਈ ਗਈ ਅਤੇ ਕਈ ਅਹਿਮ ਐਲਾਨ ਕੀਤੇ ਗਏ।
ਕਿਸਾਨ ਗੈਰ ਭਾਜਪਾ ਮੈਂਬਰ ਪਾਰਲੀਮੈਂਟਾਂ ਨੂੰ ਸੌਂਪਣ ਗਏ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ 17 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਉੱਤੇ ਪੰਜਾਬ ਭਰ ਵਿੱਚ ਗੈਰ ਭਾਜਪਾ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨ ਜਥੇਬੰਦੀਆਂ ਆਪੋ-ਆਪਣੇ ਜ਼ਿਲ੍ਹੇ ਵਿੱਚ ਮੰਗ ਪੱਤਰ ਸੌਂਪਣਗੀਆਂ ਅਤੇ ਉਨ੍ਹਾਂ ਮੰਗ ਪੱਤਰ ਵਿੱਚ ਇਹ ਮੰਗ ਕੀਤੀ ਜਾਵੇਗੀ ਕਿ ਮੌਨਸੂਨ ਇਜਲਾਸ ਸ਼ੁਰੂ ਹੁੰਦੇ ਸਭ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਕਿਸਾਨਾਂ ਦਾ ਮੁੱਦਾ ਚੁੱਕਣ ਅਤੇ ਖੇਤੀ ਕਾਨੂੰਨ ਸੰਸਦ ਵਿੱਚ ਹੀ ਰੱਦ ਕਰਾਉਣ ਚੌਕੀ ਸੰਸਦ ਵਿੱਚ ਹੀ ਇਹ ਕਾਨੂੰਨ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੀਆਂ ਰਹੀਆਂ ਹਨ ਅਤੇ ਹੁਣ ਉਨ੍ਹਾਂ ਦੀ ਇਹ ਅਗਨੀ ਪ੍ਰੀਖਿਆ ਹੋਵੇਗੀ ਕਿ ਕਿਵੇਂ ਉਹ ਕਿਸਾਨਾਂ ਨੂੰ ਸੰਸਦ ਵਿਚ ਇਨਸਾਫ ਦਿਵਾਉਣਗੇ ਅਤੇ ਖੇਤੀ ਨੂੰ ਰੱਦ ਕਰਵਾਉਣਗੇ। ਉਨ੍ਹਾਂ ਕਿਹਾ ਕਿ ਐੱਮਐੱਸਪੀ ਉੱਤੇ ਪੱਕਾ ਕਾਨੂੰਨ ਬਣਾਉਣਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗਾ।
ਇਹ ਵੀ ਪੜ੍ਹੋ:ਰਾਮ ਰਹੀਮ ਦੀ ਵਿਗੜੀ ਸਿਹਤ, ਦਿੱਲੀ ਏਮਜ਼ 'ਚ ਕਰਵਾਇਆ ਭਰਤੀ
ਕਿਸਾਨਾਂ ਦੀ ਪੈਰਲਰ ਚੱਲੇਗੀ ਪਾਰਲੀਮੈਂਟ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਦਿੱਲੀ ਦੇ ਵਿੱਚ ਪਾਰਲੀਮੈਂਟ ਦੇ ਮੌਨਸੂਨ ਇਜਲਾਸ ਦੌਰਾਨ ਸੰਸਦ ਦੇ ਬਾਹਰ ਰੋਜ਼ਾਨਾ ਦਿੱਲੀ ਦੀ ਸਰਹੱਦਾਂ ਉੱਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਚੋਂ ਰੋਜ਼ਾਨਾ 5 ਮੈਂਬਰ ਜੋ ਕਿ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਹੋਣਗੇ। ਉਹ ਸੰਸਦ ਪੁੱਜਣਗੇ ਅਤੇ ਸੰਸਦ ਦੇ ਬਾਹਰ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐੱਮਐੱਸਪੀ ਨੂੰ ਪੱਕਾ ਕਾਨੂੰਨ ਬਣਾਉਣ ਲਈ ਆਪਣੀਆਂ ਗਤੀਵਿਧੀਆਂ ਜਾਰੀ ਰੱਖਣਗੇ। ਇਸੇ ਤਰ੍ਹਾਂ 5-5 ਕਰਕੇ ਪੂਰੇ 200 ਕਿਸਾਨ ਜਥੇਬੰਦੀਆਂ ਦੇ ਆਗੂ ਕਿਸਾਨ ਸੰਸਦ ਦੇ ਬਾਹਰ ਭੇਜੇ ਜਾਣਗੇ ਤਾਂ ਜੋ ਉਹ ਮੌਨਸੂਨ ਇਜਲਾਸ ਵਿੱਚ ਚੱਲ ਰਹੀਆਂ ਸਾਰੀਆਂ ਗਤੀਵਿਧੀਆਂ ਤੇ ਨਜ਼ਰਸਾਨੀ ਹੋਣਗੇ ਅਤੇ ਵਿਚਾਰ ਵਟਾਂਦਰਾ ਕਰ ਕੇ ਅਗਲੀ ਰਣਨੀਤੀ ਤੈਅ ਕਰਨਗੇ। ਇਹ 200 ਕਿਸਾਨ ਆਗੂ ਜਾਂ ਫਿਰ ਕਿਸਾਨ ਕਿਸਾਨ ਜਥੇਬੰਦੀਆਂ ਦੇ ਮੈਂਬਰ ਪਾਰਲੀਮੈਂਟ ਹੀ ਹੋਣਗੇ।
ਸੰਸਦ ਵਿੱਚ ਕਿਸਾਨੀ ਮੁੱਦਾ ਚੁੱਕਣ ਵਾਲੀਆਂ ਪਾਰਟੀਆਂ ਦਾ ਕਰਨਗੇ ਧੰਨਵਾਦ
ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜੋ ਵੀ ਮੈਂਬਰ ਪਾਰਲੀਮੈਂਟ ਕਿਸਾਨਾਂ ਦੀ ਆਵਾਜ਼ ਸੰਸਦ ਵਿੱਚ ਬੁਲੰਦ ਕਰਨਗੇ। ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਪੇਸ਼ ਕਰਨਗੇ ਕਿਸਾਨ ਉਨ੍ਹਾਂ ਦੀ ਪਾਰਟੀ ਦਾ ਧੰਨਵਾਦ ਕਰੇਗੀ। ਸਾਡੇ ਸਹਿਯੋਗੀ ਵੱਲੋਂ ਜਦੋਂ ਕਾਦੀਆਂ ਨੂੰ ਸਵਾਲ ਪੁੱਛਿਆ ਗਿਆ ਕਿ ਉਨ੍ਹਾਂ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਸਮਰੱਥਨ ਦੇਣਗੇ ਤਾਂ ਉਨਾਂ ਨੇ ਕਿਹਾ ਕਿ ਬਿਲਕੁਲ ਜਿਵੇਂ ਅਨਿਲ ਜੋਸ਼ੀ ਦਾ ਵੀ ਧੰਨਵਾਦ ਕੀਤਾ ਉਸੇ ਤਰ੍ਹਾਂ ਉਨ੍ਹਾਂ ਮੈਂਬਰ ਪਾਰਲੀਮੈਂਟ ਨਾਲ ਸਬੰਧਤ ਪਾਰਟੀਆਂ ਦਾ ਧੰਨਵਾਦ ਕੀਤਾ ਜਾਵੇਗਾ।