ਲੁਧਿਆਣਾ: ਗਣਤੰਤਰ ਦਿਹਾੜੇ ਮੌਕੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੋਮਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਵੀ ਪੈ ਸਕਦਾ ਹੈ। ਇਹ ਭਵਿੱਖਬਾਣੀ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਆਉਣ ਵਾਲੇ ਸੋਮਵਾਰ ਤੋਂ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਸੰਘਣੀ ਧੁੰਦ ਦੇ ਨਾਲ ਮੀਂਹ ਪੈ ਸਕਦਾ ਹੈ ਜਿਸ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ। ਸੂਬਾ ਵਾਸੀਆਂ ਨੂੰ ਜਨਵਰੀ ਮਹੀਨੇ ਦੇ ਆਖ਼ਿਰ ਤੱਕ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ ਜਦਕਿ ਦੂਜੇ ਪਾਸੇ ਸੋਮਵਾਰ ਤੋਂ ਲੈ ਕੇ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈ ਸਕਦਾ ਹੈ ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੀਂਹ ਤੋਂ ਬਾਅਦ ਮੌਸਮ ਬਹੁਤਾ ਸਾਫ਼ ਹੋਣ ਦੀ ਉਮੀਦ ਨਹੀਂ ਹੈ। ਠੰਢ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਧੁੰਦ ਤੇ ਕੋਹਰੇ 'ਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ: ਰਾਸ਼ਟਰੀ ਬਾਲ ਪੁਰਸਕਾਰ: ਜੋ ਤੁਸੀਂ ਕੀਤਾ, ਕਈਆਂ ਨੂੰ ਉਹ ਸੋਚ ਕੇ ਹੀ ਮੁੜਕਾ ਆ ਜਾਂਦੈ: PM
ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਲੋਕਾਂ ਨੂੰ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਤੋਂ ਕੁੱਝ ਰਾਹਤ ਜ਼ਰੂਰ ਮਿਲੀ ਸੀ, ਦਿਨ ਵੇਲੇ ਧੁੱਪ ਨਿਕਲਣ ਕਰਕੇ ਲੋਕ ਘੱਟ ਮਹਿਸੂਸ ਕਰ ਰਹੇ ਸਨ ਪਰ ਹੁਣ ਮੁੜ ਤੋਂ ਸੋਮਵਾਰ ਨੂੰ ਮੀਂਹ ਪੈਣ ਨਾਲ ਇੱਕ ਵਾਰ 'ਚ ਵਾਧਾ ਹੋਵੇਗਾ।