ਲੁਧਿਆਣਾ: ਪੰਜਾਬ ਵਿੱਚ ਬੁੱਧਵਾਰ ਤੋਂ ਮੌਸਮ ਵਿੱਚ ਵੱਡਾ ਬਦਲਾਅ ਵੇਖਣ ਨੂੰ ਆਇਆ ਹੈ। ਕਈ ਥਾਂ ਉੱਤੇ ਮੀਂਹ ਪੈ ਰਿਹਾ ਹੈ ਜਿਸ ਕਾਰਨ ਅਜੇ ਵੀ ਕੜਾਕੇ ਦੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਵੀ ਗਰਜ ਨਾਲ ਮੀਂਹ ਪਵੇਗਾ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। ਦੂਜੇ ਪਾਸੇ, ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਵੇਖਣ ਨੂੰ ਮਿਲੀ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਅੱਜ ਅਤੇ 4 ਫ਼ਰਵਰੀ ਨੂੰ ਲਗਾਤਾਰ ਮੀਂਹ ਹੀ ਪਵੇਗਾ ਅਤੇ ਮੀਂਹ ਪੈਣ ਕਾਰਨ ਠੰਡ ਤੋਂ ਰਾਹਤ ਨਹੀਂ ਮਿਲੇਗੀ। 5 ਫ਼ਰਵਰੀ ਨੂੰ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ, ਪਰ ਧੁੰਦ ਤੋਂ ਕੋਈ ਰਾਹਤ ਨਹੀਂ ਮਿਲੇਗੀ।
ਉਨ੍ਹਾਂ ਕਿਹਾ ਕਿ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ 24 ਘੰਟਿਆਂ ਤੱਕ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਅਗਲੇ 48 ਘੰਟਿਆਂ ਤੱਕ ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਰਹੇਗਾ। ਅਗਲੇ ਦੋ ਦਿਨਾਂ ਬਾਅਦ ਪੰਜਾਬ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਵਿੱਚ ਬੱਦਲਵਾਈ ਰਹੇਗੀ ਅਤੇ ਗਰਜ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ, ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ, ਬਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ।
ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਏਅਰ ਕੁਆਲਟੀ ਇੰਡੈਕਸ 109 ਹੈ, ਜੋ ਮੱਧਮ ਸ਼੍ਰੇਣੀ ਵਿੱਚ ਆਉਂਦਾ ਹੈ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਬਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 109 ਹੈ।
ਇਹ ਵੀ ਪੜ੍ਹੋ: ਮਾਨਸਾ ਸਿਹਤ ਵਿਭਾਗ ਦਾ ਕਾਰਾ, ਮ੍ਰਿਤਕ ਵਿਅਕਤੀ ਨੂੰ ਲਾਈ ਕੋਰੋਨਾ ਵੈਕਸੀਨ !