ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਕੁਝ ਰਾਜਾਂ ਵਿਚ ਭਾਰੀ ਮੀਂਹ ਪੈ (Weather update) ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ ਦੇ ਤੱਟੀ ਇਲਾਕਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ: Prem Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ
ਅਗਲੇ 4 ਤੋਂ 5 ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਉੜੀਸਾ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਠੰਡ ਵਧੇਗੀ। ਅਗਲੇ 48 ਘੰਟਿਆਂ 'ਚ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ