ਖੰਨਾ: ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਦੂਜੇ ਪਾਸੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ।
ਦੱਸ ਦਈਏ ਕਿ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਮਿਸ਼ਨ ਪੰਜਾਬ ਚਲਾਉਣ ਦੀ ਗੱਲ ਕਰ ਰਹੇ ਹਨ। ਜਿਸ 'ਚ ਕਿਸਾਨਾਂ ਨੂੰ ਚੋਣ ਮੈਦਾਨ 'ਚ ਉਤਰਣ ਲਈ ਵਾਰ-ਵਾਰ ਕਹਿ ਰਹੇ ਹਨ। ਇਸ ਦੇ ਚੱਲਦਿਆਂ ਖੰਨਾ 'ਚ ਕਿਸੇ ਅਣਪਛਾਤੇ ਵਲੋਂ ਬਲਵੀਰ ਸਿੰਘ ਰਾਜੇਵਾਲ ਦੇ ਨਾਮ ਦੇ ਪੋਸਟਰ ਲਗਾਏ ਗਏ ਹਨ। ਇੰਨਾਂ ਪੋਸਟਰਾਂ 'ਤੇ ਲੋਕਾਂ ਦੀ ਰਾਇ ਜਾਣਨ ਦੇ ਲਈ ਪੁੱਛਿਆ ਗਿਆ ਹੈ ਕਿ ,ਕੀ ਤੁਸੀਂ ਚਾਹੁੰਦੇ ਹੋ ? ਅਗਲਾ CM ਹੋਵੇ ਬਲਵੀਰ ਸਿੰਘ ਰਾਜੇਵਾਲ, ਪ੍ਰਧਾਨ ਭਾਰਤੀ ਕਿਸਾਨ ਯੂਨੀਅਨ।
ਦੱਸ ਦਈਏ ਕਿ ਇੰਨਾਂ ਪੋਸਟਰਾਂ 'ਤੇ ਕਿਸੇ ਦਾ ਵੀ ਹੋਰ ਨਾਮ ਨਹੀਂ ਲਿਖਿਆ ਗਿਆ ਹੈ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਇਹ ਪੋਸਟਰ ਕਿਸ ਵਲੋਂ ਲਗਾਏ ਗਏ ਹਨ। ਉਥੇ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਜਥੇਬੰਦੀਆਂ ਚੋਣ ਮੈਦਾਨ 'ਚ ਨਹੀਂ ਆਉਣਗੀਆਂ।