ਲੁਧਿਆਣਾ: ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਜਬਰ-ਜਨਾਹ ਦੇ ਇਲਜ਼ਾਮ ਲਗਾਉਣ ਵਾਲੀ ਔਰਤ ਨੇ ਪੁਲਿਸ ਥਾਣੇ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਮੌਜੂਦ ਰਹੀ। ਇਸ ਮੌਕੇ ਪੀੜਤ ਨੇ ਲੁਧਿਆਣਾ ਦੀ ਪੁਲਿਸ ‘ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਮਿਲੇ ਹੋਣ ਦੇ ਇਲਜ਼ਾਮ ਲਾਏ ਹਨ। ਇਸ ਮੌਕੇ ਪੀੜਤ ਨੇ ਕਿਹਾ ਕਿ ਕੋਰਟ ਦੇ ਆਦੇਸ਼ਾਂ ਦੇ ਤਹਿਤ ਵੀ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਵਿਧਾਇਕ ਸਿਮਰਜੀਤ ਬੈਂਸ ‘ਤੇ ਕੋਈ ਕਾਰਵਾਈ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਪੁਲਿਸ ਸਟੇਸ਼ਨ ਬਾਹਰ ਧਰਨਾ ਜਾਰੀ ਰਹੇਗਾ। ਪੀੜਤ ਔਰਤ ਨੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ‘ਤੇ ਉਸ ਨਾਲ ਜਬਰ-ਜਨਾਹ ਕਰਨ ਦੇ ਇਲਜ਼ਾਮ ਲਾਏ ਸਨ।
ਉਧਰ ਸੀਨੀਅਰ ਅਕਾਲੀ ਨੇਤਾ ਅਤੇ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਕਿਹਾ, ਕਿ ਤਿੰਨ ਦਿਨਾਂ ਦੇ ਬਾਅਦ ਵੀ ਪੁਲਿਸ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕੋਰਟ ਦੇ ਆਦੇਸ਼ਾਂ ਦੇ ਤਹਿਤ ਮਾਮਲਾ ਦਰਜ ਨਾ ਹੋਣਾ ਕਿਤੇ ਨਾ ਕਿਤੇ ਕਾਨੂੰਨ ‘ਤੇ ਵੀ ਵੱਡੇ ਸਵਾਲ ਖੜੇ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਪੀੜਤ ਔਰਤ ਨੂੰ ਇਨਸਾਫ ਤਾਂ ਜ਼ਰੂਰ ਮਿਲੇਗਾ ਤੇ ਸ਼੍ਰੋਮਣੀ ਅਕਾਲੀ ਦਲ ਪੀੜਤ ਔਰਤ ਦੀ ਹਰ ਮਦਦ ਲਈ ਤਿਆਰ ਹੈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਪੁਲਿਸ ਨੂੰ ਕਾਰਵਾਈ ਕਰਨ ਤੋਂ ਰੋਕ ਰਹੀ ਹੈ।
ਇਹ ਵੀ ਪੜ੍ਹੋ:ਲੁਧਿਆਣਾ: ਸਨਅਤਕਾਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ