ਲੁਧਿਆਣਾ: ਸਿਮਰਜੀਤ ਬੈਂਸ 'ਤੇ ਕਥਿਤ ਸਰੀਰਕ ਸੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਮਹਿਲਾ ਅੱਜ (ਸੋਮਵਾਰ) ਮੁੱਖ ਮੰਤਰੀ ਚੰਨੀ ਲੁਧਿਆਣਾ 'ਚ ਹੋਣ ਜਾ ਰਹੀ ਰੈਲੀ 'ਚ ਇਨਸਾਫ ਦੀ ਮੰਗ ਲਈ ਪਹੁੰਚੀ। ਹਾਲਾਂਕਿ ਪੁਲੀਸ ਨੇ ਉਸ ਨੂੰ ਬਾਹਰ ਹੀ ਰੋਕ ਲਿਆ। ਮਹਿਲਾ ਨੇ ਕਿਹਾ ਕਿ ਕਾਂਗਰਸ ਦੇ ਲੁਧਿਆਣਾ ਲੀਡਰਸ਼ਿਪ (Ludhiana leadership of the Congress) ਬੈਂਸ ਨੂੰ ਸ਼ਹਿ ਦੇ ਰਹੀ ਹੈ।
ਜਿਸ ਕਰਕੇ ਪੁਲਿਸ ਨੇ ਹਾਲੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਿਸ ਕਰਕੇ ਉਹ ਮੁੱਖ ਮੰਤਰੀ ਚੰਨੀ (Chief Minister Channy) ਨੂੰ ਲੀਡਰਸ਼ਿਪ ਇਹ ਅਸਲੀਅਤ ਬਾਰੇ ਦੱਸਣ ਲਈ ਇੱਥੇ ਪਹੁੰਚੀ ਹੈ। ਉਨ੍ਹਾਂ ਕਿਹਾ ਉਸ ਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ ਕਿ ਉਸ ਨੂੰ ਅਦਾਲਤ ਤੋਂ ਇਨਸਾਫ਼ ਮਿਲੇਗਾ।
ਹਾਲਾਂਕਿ ਸਿਮਰਜੀਤ ਬੈਂਸ (Simerjit Bains) ਦੇ ਖਿਲਾਫ਼ ਗੈਰ-ਭਰੋਸੇਯੋਗ ਵਾਰੰਟ ਜਾਰੀ ਕੀਤੇ ਗਏ ਹਨ। ਬੀਤੇ ਦਿਨੀਂ ਅਦਾਲਤ ਵੱਲੋਂ ਕੀਤੇ ਗਏ ਸਨ, ਜਿਸ ਨੂੰ ਲੈ ਕੇ ਪੀੜਤ ਨੇ ਕਿਹਾ ਕਿ ਹਾਲੇ ਤੱਕ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਦੋਂ ਕਿ ਉਸ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਹਨ। ਪੀੜਤ ਨੇ ਕਿਹਾ ਕਿ ਉਹ ਅੱਜ ( ਸੋਮਵਾਰ) ਇਨ੍ਹਾਂ ਦੀ ਅਸਲੀਅਤ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਣ ਲਈ ਇੱਥੇ ਪਹੁੰਚੀ ਹੈ।
ਸਰੀਰਕ ਸ਼ੋਸ਼ਣ ਮਾਮਲੇ 'ਚ ਸਿਮਰਜੀਤ ਬੈਂਸ(Simerjit Bains) ਦੇ ਵਿਰੁੱਧ ਗੈਰ ਜ਼ਮਾਨਤੀ ਵਰੰਟ ਜਾਰੀ ਹੋ ਗਏ ਹਨ। ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। 1 ਦਸੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਜਾਣੋ ਪੂਰਾ ਮਾਮਲਾ
ਜਾਣਕਾਰੀ ਅਨੁਸਾਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਿਮਰਜੀਤ ਸਿੰਘ ਬੈਂਸ(Lok Insaf Party chief and Simarjit Singh Bains) 'ਤੇ ਇੱਕ ਮਹਿਲਾ ਨੇ ਕਥਿਤ ਤੌਰ 'ਤੇ ਜਬਰ-ਜਨਾਹ ਕਰਨ ਦੇ ਇਲਜ਼ਾਮ ਲਗਾਏ ਹਨ। ਮਹਿਲਾ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਸਿਮਰਜੀਤ ਸਿੰਘ ਬੈਂਸ ਨੇ ਉਸ ਨਾਲ ਜਬਰ-ਜਨਾਹ ਕੀਤਾ ਹੈ।
ਮਹਿਲਾ ਦੀ ਸ਼ਿਕਾਇਤ ਅਨੁਸਾਰ ਕਿਸੇ ਪੈਸੇ ਦੇ ਲੈਣ ਦੇਣ ਲਈ ਦੇ ਮਾਮਲੇ ਵਿੱਚ ਉਹ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਸੀ। ਇਸ ਦੌਰਾਨ ਹੀ ਬੈਂਸ ਨੇ ਉਸ ਨਾਲ ਕਈ ਵਾਰ ਜਬਰ-ਜਨਾਹ ਕੀਤਾ। ਮਹਿਲਾ ਨੇ ਇਸ ਮਾਮਲੇ ਵਿੱਚ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਜਾਣਕਾਰੀ ਅਨੁਸਾਰ ਮਹਿਲਾ ਦੇ ਕਥਿਤ ਸਰੀਰਕ ਸ਼ੋਸ਼ਣ ਮਾਮਲੇ ਵਿਚ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਖਿਲਾਫ਼ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਗੈਰਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।
(Non-bailable warrants issued against Simerjit Bains in physical abuse case)ਉਧਰ ਦੂਜੇ ਪਾਸੇ ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ(Lawyer Harish Rai Dhanda) ਨੇ ਕਿਹਾ ਕਿ ਬੀਤੇ ਦਿਨੀਂ ਹੀ ਬੈਂਸ ਖ਼ਿਲਾਫ਼ ਅਦਾਲਤ ਵਿੱਚ ਪੁਲਿਸ ਨੇ ਚਲਾਨ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਸਿਮਰਜੀਤ ਬੈਂਸ ਜਿੰਨਾ ਮਰਜ਼ੀ ਭੱਜ ਲੈਣ ਬਚ ਨਹੀਂ ਸਕਦੇ। ਹਰੀਸ਼ ਰਾਏ ਢਾਂਡਾ ਆਤਮ ਨਗਰ ਹਲਕੇ ਤੋਂ ਬੈਂਸ ਦੇ ਵਿਰੁੱਧ ਅਕਾਲੀ ਦਲ ਦੇ ਉਮੀਦਵਾਰ ਵੀ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਇੱਕ ਦਸੰਬਰ ਨੂੰ ਹੈ ਅਤੇ ਪੁਲਿਸ ਨੂੰ ਬੈਂਸ ਨੂੰ ਗ੍ਰਿਫ਼ਤਾਰ ਕਰਨਾ ਹੀ ਹੋਵੇਗਾ। ਉਨ੍ਹਾਂ ਕਿਹਾ ਹਾਲਾਂਕਿ ਪੁਲਿਸ ਨੂੰ ਉੱਪਰੋਂ ਆਰਡਰ ਹੋਏ ਹਨ। ਬੈਂਸ ਨੂੰ ਗ੍ਰਿਫ਼ਤਾਰ ਨਾ ਕਰੇ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਅਦਾਲਤ ਦੀ ਕਾਰਵਾਈ 'ਤੇ ਪੂਰਾ ਭਰੋਸਾ ਹੈ ਅਤੇ ਕਾਨੂੰਨ ਪੀੜਤਾਂ ਨੂੰ ਜਰੂਰ ਇਨਸਾਫ਼ ਦੇਵੇਗਾ।
ਇਹ ਵੀ ਪੜ੍ਹੋ: ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ 3 ਮੁਲਜ਼ਮ ਪੁਲਿਸ ਅੜਿੱਕੇ