ਲੁਧਿਆਣਾ: ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਉਸ ਦੇ ਵੱਡੇ ਭਰਾ ਅਤੇ ਸਾਬਕਾ ਵਿਧਾਇਕ ਬਲਵਿੰਦਰ ਬੈਂਸ ਆਪਣੇ ਬੀਤੇ ਦਿਨ ਪ੍ਰੈਸ ਕਾਨਫਰੰਸ ਕਰ ਸਿਮਰਜੀਤ ਸਿੰਘ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਮਹਿਲਾ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਾਏ ਸਨ। ਬਲਵਿੰਦਰ ਬੈਂਸ ਵੱਲੋਂ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਪੀੜਤ ਮਹਿਲਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਉਸ ਵੱਲੋਂ ਕੁੱਝ ਆਡੀਓ ਵੀ ਮੀਡੀਆ ਨੂੰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਸਿਮਰਜੀਤ ਸਿੰਘ ਬੈਂਸ ਦੇ ਭਰਾ ਉਪਰ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਦੀ ਗੱਲ ਵੀ ਕਹੀ ਗਈ ਹੈ ।
ਇਸ ਸਮੇਂ ਬਲਦੇ ਹੋਏ ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਦਰਖ਼ਾਸਤ ਦਿੱਤੀ ਗਈ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਭਰਾ ਵੱਲੋਂ ਪ੍ਰੈੱਸ ਕਾਨਫਰੰਸ ਕਰ ਉਸ ਉਪਰ ਅਤੇ ਉਸ ਦੇ ਪਰਿਵਾਰ ਉੱਪਰ ਗਲਤ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਵੀ ਸਬੂਤ ਹੈ ਤਾਂ ਉਹ ਜਨਤਕ ਕੀਤਾ ਜਾਵੇ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲੋਂ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਖਿਲਾਫ਼ ਸਬੂਤ ਹਨ ਅਤੇ ਉਨ੍ਹਾਂ ਨੇ ਕੁਝ ਆਡੀਓ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਸੀ ਉਹ ਸਿਮਰਜੀਤ ਸਿੰਘ ਬੈਂਸ ਦੇ ਭਰਾ ਦੇ ਖ਼ਿਲਾਫ਼ ਮਾਣਹਾਨੀ ਦਾ ਦਾਅਵਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਮਦਦ ਸਭ ਤੋਂ ਵੱਧ ਅਕਾਲੀ ਦਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਵੀ ਉਨ੍ਹਾਂ ਦਾ ਸਮਰਥਨ ਕੀਤਾ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਇਨਸਾਫ਼ ਮਿਲ ਰਿਹਾ ਹੈ ।
ਇਹ ਵੀ ਪੜ੍ਹੋ: ਪਾਖੰਡੀ ਬਾਬੇ ਦੇ ਝਾਂਸੇ ਚ ਆਇਆ ਗੁਰਸਿੱਖ ਪਰਿਵਾਰ, ਬਾਬੇ ਨੇ ਕੀਤਾ ਵੱਡਾ ਕਾਂਡ ! , ਜਾਣੋ ਕੀ ਹੈ ਮਾਮਲਾ ?