ਲੁਧਿਆਣਾ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (2022 Punjab Assembly Elections) ਤੋਂ ਪਹਿਲਾਂ ਪੰਜਾਬ ਦਾ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇੱਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਲਗਾਤਾਰ ਲੋਕਾਂ ਵਿੱਚ ਵਿਚਰ ਰਹੇ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਵੀ ਆਪਣਾ ਚੋਣ ਰੱਥ ਜਨਤਾ ਦੇ ਅਖਾੜੇ ਵਿੱਚ ਉਤਾਰ ਦਿੱਤਾ ਗਿਆ ਹੈ।
ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪਾਇਲ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਵਿਧਾਇਕ ਲਖਵੀਰ ਲੱਖਾ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਇੱਕ ਰੈਲੀ ਕੀਤੀ, ਹਾਲਾਂਕਿ ਇਸ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਰੈਲੀ ਵਿੱਚ ਪਹੁੰਚੀਆ ਮਹਿਲਾਵਾਂ ਨੇ ਕਾਂਗਰਸ ਪਾਰਟੀ ‘ਤੇ ਵੱਡੇ ਇਲਜ਼ਾਮ ਲਗਾਏ। ਇਨ੍ਹਾਂ ਮਹਿਲਾਵਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਕਾਂਗਰਸੀ ਸਰਪੰਚ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਕਰ ਰਿਹਾ ਹੈ।
ਇਨ੍ਹਾਂ ਮਹਿਲਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ। ਜਿਸ ਬਾਰੇ ਉਨ੍ਹਾਂ ਨੇ ਕਈ ਵਾਰ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਹੈ, ਪਰ ਪੁਲਿਸ ਵੱਲੋਂ ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਕੋਈ ਐਕਸ਼ਨ ਨਹੀਂ ਲਿਆ ਗਿਆ। ਪ੍ਰਦਰਸ਼ਨ ਕਰ ਰਹੀ ਇੱਕ ਕੁੜੀ ਨੇ ਆਪਣੇ ਹੀ ਪਿੰਡ ਦੇ ਕਾਂਗਰਸੀ ਸਰਪੰਚ ‘ਤੇ ਇਲਜ਼ਾਮ ਲਗਾਏ ਹਨ ਕਿ ਉਸ ਦੇ ਪਿਤਾ ਨੂੰ ਝੂਠੇ ਕੇਸ ਵਿੱਚ ਅੰਦਰ ਕਰਵਾਇਆ ਗਿਆ ਹੈ।
ਉਧਰ ਰੈਲੀ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਆਮ ਆਦਮੀ ਪਾਰਟੀ ਦਾ ਕੋਈ ਵਜ਼ੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਾਂ ਤੋਂ ਕਾਫ਼ੀ ਖੁਸ਼ ਹਨ। ਜਿਸ ਲਈ ਉਹ ਫਿਰ ਤੋਂ ਕਾਂਗਰਸ ਦੀ ਸਰਕਾਰ ਨੂੰ ਚੋਣਨ ਜਾ ਰਹੇ ਹਨ।
ਇਹ ਵੀ ਪੜ੍ਹੋ: ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ