ਲੁਧਿਆਣਾ: ਰਾਜਸਥਾਨ ਨੂੰ ਦਿੱਤੇ ਜਾਣ ਵਾਲੇ ਪਾਣੀ ਦੇ ਬਦਲੇ ਪੈਸੇ ਲੈਣ ਲਈ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਵਿੱਢੀ ਗਈ 'ਸਾਡਾ ਪਾਣੀ ਸਾਡਾ ਹੱਕ' ਦੇ ਤਹਿਤ ਹਲਕਾ ਗਿੱਲ 'ਚ ਵਰਕਰਾਂ ਨੂੰ ਇਕਜੁੱਟ ਕੀਤਾ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਸਹੀ ਕਰਾਰ ਦਿੱਤਾ ਅਤੇ ਨਾਲ ਹੀ ਘੱਗਰ 'ਚ ਪਏ ਪਾੜ ਨੂੰ ਸਰਕਾਰ ਦੀ ਨਾਕਾਮੀ ਦੱਸਿਆ।
ਸਿਮਰਜੀਤ ਬੈਂਸ ਨੇ ਕਿਹਾ ਕਿ ਰਾਜਸਥਾਨ ਦੇ ਪਾਣੀਆਂ 'ਤੇ ਸਾਡਾ ਹੱਕ ਹੈ ਅਤੇ ਇਸ ਦੀ ਕੀਮਤ ਪੰਜਾਬ ਦੇ ਕਿਸਾਨਾਂ ਨੂੰ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਉਹ ਇੱਕ ਸੁਲਝੇ ਹੋਏ ਲੀਡਰ ਹਨ।
ਇਹ ਵੀ ਪੜ੍ਹੋ: ਕਾਂਗਰਸ 'ਚ ਇਮਾਨਦਾਰ ਬੰਦੇ ਦੀ ਕਦਰ ਨਹੀਂ- ਬੈਂਸ
ਇਸ ਮੌਕੇ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਹੋਏ ਸੰਨੀ ਕੈਂਥ ਨੇ ਕਿਹਾ ਕਿ ਐਤਵਾਰ ਨੂੰ ਇੱਕ ਵਰਕਰਾਂ ਦੀ ਮੀਟਿੰਗ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਹਲਕਾ ਗਿੱਲ ਵਿੱਚ ਲੋਕ ਇਨਸਾਫ਼ ਪਾਰਟੀ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ।