ਲੁਧਿਆਣਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਵੱਖ-ਵੱਖ ਫੈਕਟਰੀ ਅੰਦਰ ਤਿਆਰ ਹੋ ਰਹੀ ਆਕਸੀਜਨ ਪਲਾਂਟਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਆਕਸੀਜਨ ਬਣਾ ਰਹੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਪੁਲਿਸ ਬੈਂਡ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਜਿਸ ਮਿਹਨਤ ਨਾਲ ਵਰਕਰ ਦਿਨ-ਰਾਤ ਮਿਹਨਤ ਕਰਕੇ ਆਕਸੀਜਨ ਤਿਆਰ ਕਰ ਰਹੇ ਹਨ ਉਨ੍ਹਾਂ ਦਾ ਮੁੱਲ ਤਾਂ ਅਸੀਂ ਨਹੀ ਮੋੜ ਸਕਦੇ ਪਰ ਇਨ੍ਹਾਂ ਦੀ ਹੌਸਲਾ ਅਫਜਾਈ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੁਧਿਆਣਾ ਵਿੱਚ ਹੁਣ ਤੱਕ ਆਕਸੀਜਨ ਦੀ ਕਮੀ ਇਨ੍ਹਾਂ ਵਰਕਰਾਂ ਕਰਕੇ ਹੀ ਨਹੀਂ ਆ ਸਕੀ ਹੈ। ਨਾਲ ਹੀ ਉਨ੍ਹਾਂ ਨੇ ਵਰਕਰਾਂ ਨੂੰ ਆਕਸੀਜਨ ਯੋਧਾ ਕਹਿ ਕੇ ਵੀ ਸੰਬੋਧਨ ਕੀਤਾ। ਦੂਜੇ ਪਾਸੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਹੈ ਜੋ ਲੋਕ ਦਿਨ-ਰਾਤ ਮਿਹਨਤ ਕਰਕੇ ਆਕਸੀਜਨ ਤਿਆਰ ਕਰ ਰਹੇ ਹਨ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ
ਇਹ ਵੀ ਪੜੋ: ਕੋਰੋਨਾ ਦੇ ਕਹਿਰ ਦੌਰਾਨ ਚੰਡੀਗੜ੍ਹ ’ਚ ਕਿੰਨੇ ਬੈੱਡ ਹਨ ਖਾਲੀ? ਦੇਖੋ ਪੂਰੀ ਲਿਸਟ
ਇਸ ਦੌਰਾਨ ਵਰਧਮਾਨ ਸਟੀਲ ਦੇ ਐਮਡੀ ਸਚਿਤ ਜੈਨ ਨੇ ਕਿਹਾ ਕਿ ਅਸੀਂ ਆਪਣੀ ਆਕਸੀਜਨ ਬਣਾਉਣ ਦੀ ਸਮਰੱਥਾ ਵਿੱਚ ਲਗਾਤਾਰ ਵਾਧਾ ਕਰ ਰਹੇ ਹਨ 1000 ਤੋਂ 2000 ਆਕਸੀਜਨ ਸਿਲੰਡਰ ਰੋ਼ਜ਼ਾਨਾ ਤਿਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਉਨ੍ਹਾਂ ਨੂੰ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ।