ETV Bharat / state

Concern about the waters: ਵਿਸ਼ਵ ਪ੍ਰਸਿੱਧ ਵਿਗਿਆਨੀ ਨੇ ਪੰਜਾਬ ਦੇ ਪਾਣੀਆਂ ਉੱਤੇ ਜਤਾਈ ਚਿੰਤਾ - concern about the waters of Punjab

ਖੇਤੀਬਾੜੀ ਯੂਨੀਵਰਿਸਟੀ ਲੁਧਿਆਣਾ ਵਿੱਚ ਇੰਗਲੈਂਡ ਤੋਂ ਪਹੁੰਚੇ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਡਾਕਟਰ ਗੁਰਦੇਵ ਸਿੰਘ ਖੁਸ਼ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਨਾਲ ਨਵਾਜਿਆ। ਨਾਲ ਹੀ ਉਨ੍ਹਾਂ ਪੰਜਾਬ ਵਿੱਚ ਡੂੰਘੇ ਅਤੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਦੇ ਮੁੱਦੇ ਉੱਤੇ ਚਿਤਾ ਜਤਾਈ।

In Ludhiana, the world famous scientist expressed concern about the waters of Punjab
Concern about the waters: ਵਿਸ਼ਵ ਪ੍ਰਸਿੱਧ ਵਿਗਿਆਨੀ ਨੇ ਪੰਜਾਬ ਦੇ ਪਾਣੀਆਂ ਉੱਤੇ ਜਤਾਈ ਚਿੰਤਾ, ਹੋਣਹਾਰ ਵਿਦਿਆਰਥੀਆਂ ਨੂੰ ਵੀ ਨਵਾਜਿਆ
author img

By

Published : Mar 15, 2023, 2:53 PM IST

ਵਿਸ਼ਵ ਪ੍ਰਸਿੱਧ ਵਿਗਿਆਨੀ ਨੇ ਪੰਜਾਬ ਦੇ ਪਾਣੀਆਂ ਉੱਤੇ ਜਤਾਈ ਚਿੰਤਾ, ਹੋਣਹਾਰ ਵਿਦਿਆਰਥੀਆਂ ਨੂੰ ਵੀ ਨਵਾਜਿਆ

ਲੁਧਿਆਣਾ: ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਖੁਸ਼ ਫਾਊਂਡੇਸ਼ਨ ਵੱਲੋਂ ਖੇਤੀਬਾੜੀ ਦੇ ਖੇਤਰ ਵਿਚ ਨਵੀਆਂ ਖੋਜਾਂ ਕਰਨ ਵਾਲੇ ਵਿਦਿਆਰਥੀਆਂ ਅਤੇ ਨਵੇਂ ਵਿਗਿਆਨੀਆਂ ਨੂੰ ਸਨਮਾਨਿਤ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਗਏ ਅਤੇ ਇਸ ਮੌਕੇ ਉਨ੍ਹਾਂ ਵਿਗਿਆਨੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਜਿਨ੍ਹਾਂ ਨੇ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਪ੍ਰਾਪਤੀਆਂ ਕੀਤੀਆਂ ਹਨ।

ਡੂੰਘੇ ਪਾਣੀ 'ਤੇ ਜਤਾਈ ਚਿੰਤਾ: ਡਾਕਟਰ ਗੁਰਦੇਵ ਸਿੰਘ ਖੁਸ਼ ਨੇ ਕਿਹਾ ਕਿ ਪੰਜਾਬ ਵਿੱਚ ਡੂੰਘਾ ਹੋ ਰਿਹਾ ਪਾਣੀ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਵੱਲ ਨਵੇਂ ਵਿਗਿਆਨੀਆਂ ਨੂੰ ਧਿਆਨ ਦੇਣ ਦੀ ਲੋੜ ਹੈ ਅਤੇ ਨਾਲ ਹੀ ਚੌਲਾਂ ਦੀ ਖੇਤੀ ਇਸ ਤਰੀਕੇ ਨਾਲ ਕਰਨੀ ਚਾਹੀਦੀ ਹੈ ਕਿ ਇਸ ਵਿੱਚ ਘੱਟ ਤੋਂ ਘੱਟ ਪਾਣੀ ਦੀ ਵਰਤੋਂ ਹੋਵੇ। ਇਸ ਮੌਕੇ ਗੋਰਖਪੁਰ ਗੜ੍ਹੀ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਡਾਕਟਰ ਖੁਸ਼ ਦੀ ਤਰਫੋਂ 500 ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇਨਾਮੀ ਰਾਸ਼ੀ ਫਾਊਂਡੇਸ਼ਨ ਨੂੰ ਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ 'ਚ ਪਾਣੀ ਹੇਠਾਂ ਜਾ ਰਿਹਾ ਹੈ, ਉਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਚੌਲਾਂ ਨੂੰ ਅਜਿਹੇ ਤਰੀਕੇ ਨਾਲ ਉਗਾਉਣਾ ਚਾਹੀਦਾ ਹੈ, ਜਿਸ 'ਚ ਸਮਾਂ ਵੀ ਘੱਟ ਲੱਗੇ ਅਤੇ ਕੰਪਨੀ 'ਚ ਇਸ ਦੀ ਵਰਤੋਂ ਕਰਨ ਵਾਲਿਆਂ ਨੂੰ 1500 ਪ੍ਰਤੀ ਏਕੜ ਦੇ ਹਿਸਾਬ ਨਾਲ ਇਨਾਮ ਦਿੱਤਾ ਜਾਵੇਗਾ ਜੋ ਸਿੱਧੀ ਬਿਜਾਈ ਕਰਦੇ ਹਨ।

ਕੌਣ ਨੇ ਡਾਕਟਰ ਖੁਸ਼: ਦਰਅਸਲ ਡਾਕਟਰ ਗੁਰਦੇਵ ਸਿੰਘ ਖੁਸ਼ ਪੰਜਾਬ ਦੇ ਇਕਲੌਤੇ ਅਜਿਹੇ ਵਿਗਿਆਨੀ ਹਨ ਜਿਨ੍ਹਾਂ ਨੇ ਕਈ ਵਿਸ਼ਵ ਰਿਕਾਰਡ ਤੋੜ ਨੇ, ਡਾਕਟਰ ਗੁਰਦੇਵ ਸਿੰਘ ਵੱਲੋਂ ਆਪਣੀ ਸਾਢੇ ਤਿੰਨ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਖੇਤੀਬਾੜੀ ਦੇ ਖੇਤਰ ਦੇ ਵਿੱਚ ਨਵੇਂ ਵਿਗਿਆਨੀਆਂ ਅਤੇ ਨਵੇਂ ਵਿਦਿਆਰਥੀਆਂ ਦੇ ਲੇਖੇ ਲਾ ਦਿੱਤੀ ਹੈ। ਖੇਤੀਬਾੜੀ ਦੇ ਵਿੱਚ ਉਹ ਨੋਬਲ ਪੁਰਸਕਾਰ ਦੇ ਬਰਾਬਰ ਦਾ ਪੁਰਸਕਾਰ ਹਾਸਲ ਕਰ ਚੁੱਕੇ ਨੇ, ਡਾਕਟਰ ਖ਼ੁਸ਼ ਜਪਾਨੀ ਅਵਾਰਡ ਹਾਸਲ ਕਰ ਚੁੱਕੇ ਨੇ, ਉਹਨਾਂ ਨੇ 300 ਤਰ੍ਹਾਂ ਦੀਆਂ ਫਸਲ ਦੀਆਂ ਕਿਸਮਾਂ ਇਜ਼ਾਦ ਕੀਤੀਆਂ ਹਨ। ਜਿਨ੍ਹਾਂ ਦੀ ਵਰਤੋਂ ਅਸਟ੍ਰੇਲੀਆ, ਜਪਾਨ ਮਲੇਸ਼ੀਆ ਬੰਗਲਾਦੇਸ਼ ਭਾਰਤ ਅਤੇ ਹੋਰ ਕਈ ਮੁਲਕਾਂ ਦੇ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਜਾਂਚ ਕੀਤੀ ਗਈ ਪੀ ਆਰ 136 ਦੀ ਕਿਸਮ ਕਾਫੀ ਪ੍ਰਚੱਲਿਤ ਹੋਈ ਹੈ। ਮੌਜੂਦਾ ਸਮੇਂ ਦੇ ਵਿੱਚ ਉਹ ਇੰਗਲੈਂਡ ਦੇ ਨਿਵਾਸੀ ਹਨ ਅਤੇ ਖੇਤੀਬਾੜੀ ਦੇ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ।

ਇਹ ਵੀ ਪੜ੍ਹੋ: Farmers climbed the electricity tower:ਓਸਤੀ ਸੰਘਰਸ਼ ਕਮੇਟੀ ਦੇ ਮੈਂਬਰ ਮੰਗਾਂ ਲਈ ਚੜ੍ਹੇ ਬਿਜਲੀ ਟਾਵਰ 'ਤੇ, ਹੇਠਾਂ ਉਤਾਰਨ ਲਈ ਪੁਲਿਸ ਨੇ ਕੀਤੀ ਕੋਸ਼ਿਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.