ETV Bharat / state

ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ

ਪਿੰਡ ਝੋਰੜਾਂ ਦੇ ਨੌਜਵਾਨ ਵੱਲੋਂ ਦਰੱਖਤ ਨਾਲ ਫਾਹਾ ਲਗਾਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ (Dead) ਦੀ ਹਰਪ੍ਰੀਤ ਸਿੰਘ ਵਜੋਂ ਪਛਾਣ ਹੋਈ ਹੈ। ਮ੍ਰਿਤਕ ਦੀ 28 ਜੁਲਾਈ ਨੂੰ ਵਿਆਹ ਹੋਣਾ ਸੀ।

ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ
ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ
author img

By

Published : Jul 24, 2021, 2:11 PM IST

ਰਾਏਕੋਟ: ਪਿੰਡ ਝੋਰੜਾਂ ਦੇ ਨੌਜਵਾਨ ਵੱਲੋਂ ਦਰੱਖਤ ਨਾਲ ਫਾਹਾ ਲਗਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਹਰਪ੍ਰੀਤ ਸਿੰਘ ਵਜੋਂ ਪਛਾਣ ਹੋਈ ਹੈ। ਮ੍ਰਿਤਕ ਦੀ 28 ਜੁਲਾਈ ਨੂੰ ਵਿਆਹ ਹੋਣਾ ਸੀ। ਮ੍ਰਿਤਕ ਦੇ ਭਰਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਾਜਗਿਰੀ ਦਾ ਕੰਮ ਕਰਦਾ ਸੀ। ਲਵਪ੍ਰੀਤ ਸਿੰਘ ਮੁਤਾਬਿਕ ਮ੍ਰਿਤਕ ਆਪਣੇ ਵਿਆਹ ਨੂੰ ਲੈਕੇ ਪ੍ਰੇਸ਼ਾਨ ਸੀ।

ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਦਾ ਕਿ ਕਾਰਨ ਹੈ, ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ, ਪਰ ਪੀੜਤ ਪਰਿਵਾਰ ਨੇ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਹੋਣ ਦੀ ਮੰਗ ਕੀਤੀ ਹੈ, ਤਾਂ ਜੋ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਮ੍ਰਿਤਕ ਦੇ ਭਰਾ ਨੇ ਕਿਹਾ, ਕਿ ਹਰਪ੍ਰੀਤ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਾਂਚ ਅਫ਼ਸਰ ਅਜੈਬ ਸਿੰਘ ਨੇ ਦੱਸਿਆ, ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਅਨੁਸਾਰ ਮਾਮਲਾ ਦਰਜ ਕਰ ਲਿਆ ਹੈ, ਜਿਸ ਤੋਂ ਬਾਅਦ ਸ਼ਿਕਾਇਤ ਮੁਤਾਬਿਕ ਮੁਲਜ਼ਮਾਂ ‘ਤੇ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ:ਜੰਮੂ-ਕਸ਼ਮੀਰ: ਬਾਂਦੀਪੁਰਾ ਮੁਠਭੇੜ ਵਿੱਚ 2 ਅਣਪਛਾਤੇ ਅੱਤਵਾਦੀ ਢੇਰ

ETV Bharat Logo

Copyright © 2024 Ushodaya Enterprises Pvt. Ltd., All Rights Reserved.