ETV Bharat / state

ਰਾਏਕੋਟ 'ਚ ਸ਼ਰਾਬ ਠੇਕੇ ਦੇ ਕਰਿੰਦਿਆਂ ਦੀ ਕੁੱਟਮਾਰ ਕਾਰਨ ਨੌਜਵਾਨ ਦੀ ਮੌਤ, ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼

author img

By

Published : Oct 16, 2020, 9:41 PM IST

ਲੁਧਿਆਣਾ ਦੇ ਪਿੰਡ ਕਲਸੀਆਂ ਵਿੱਚ ਸ਼ਰਾਬ ਠੇਕੇ ਦੇ ਕਰਿੰਦਿਆਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਕਾਰਵਾਈ ਨਾ ਕਰਨ 'ਤੇ ਪਰਿਵਾਰ ਨੇ ਸ਼ੁੱਕਰਵਾਰ ਥਾਣੇ ਅੱਗੇ ਧਰਨਾ ਲਾ ਕੇ ਭਰਵੀਂ ਨਾਅਰੇਬਾਜ਼ੀ ਕੀਤੀ। ਅਖ਼ੀਰ ਪੰਜ ਘੰਟਿਆਂ ਦੀ ਜੱਦੋ-ਜ਼ਹਿਦ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ।

ਰਾਏਕੋਟ 'ਚ ਸ਼ਰਾਬ ਠੇਕੇ ਦੇ ਕਰਿੰਦਿਆਂ ਦੀ ਕੁੱਟਮਾਰ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ: ਰਾਏਕੋਟ ਦੇ ਪਿੰਡ ਕਲਸੀਆਂ ਵਿੱਚ ਸ਼ਰਾਬ ਠੇਕੇ ਦੇ ਕਰਿੰਦਿਆਂ ਦੀ ਕੁੱਟਮਾਰ ਕੀਤੇ ਜਾਣ ਕਾਰਨ ਇੱਕ ਨੌਜਵਾਨ ਦੀ ਬੀਤੇ ਦਿਨ ਮੌਤ ਹੋਣ ਦੀ ਸੂਚਨਾ ਹੈ। ਪਰੰਤੂ ਪੁਲਿਸ ਵੱਲੋਂ ਸ਼ਰਾਬ ਕਰਿੰਦਿਆਂ ਵਿਰੁੱਧ ਕੇਸ ਦਰਜ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਸ਼ੁੱਕਰਵਾਰ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਤੇ ਸੀਟੂ ਜਥੇਬੰਦੀ ਦੀ ਅਗਵਾਈ ਹੇਠ ਥਾਣੇ ਅੱਗੇ ਧਰਨਾ ਲਾ ਦਿੱਤਾ ਅਤੇ ਭਰਵੀਂ ਨਾਅਰੇਬਾਜ਼ੀ ਕੀਤੀ।

ਮਾਮਲੇ ਬਾਰੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਜਸਵੀਰ ਸਿੰਘ (ਉਮਰ 30 ਸਾਲ) ਸਮਾਜਸੇਵਾ ਤਹਿਤ 30 ਸਤੰਬਰ ਨੂੰ ਰਾਏਕੋਟ ਸ਼ਹਿਰ 'ਚ ਹਰੀ ਸਿੰਘ ਨਲਵਾ ਚੌਕ ਵਿੱਚ ਪੌਦੇ ਲਗਾਉਣ ਗਿਆ ਸੀ, ਪਰੰਤੂ ਇਥੇ ਸਥਿਤ ਸ਼ਰਾਬ ਦੇ ਠੇਕੇਦਾਰਾਂ ਨੇ ਪੌਦੇ ਲਾਉਣ ਤੋਂ ਰੋਕਦੇ ਹੋਏ ਉਸ ਨਾਲ ਤੂੰ-ਤੂੰ ਮੈਂ-ਮੈਂ ਸ਼ੁਰੂ ਕਰ ਦਿੱਤੀ ਅਤੇ ਕੁੱਟਣ ਲੱਗ ਪਏ। ਕਥਿਤ ਦੋਸ਼ੀਆਂ ਨੇ ਜਸਵੀਰ ਸਿੰਘ ਦੇ ਸਿਰ 'ਚ ਰਾਡਾਂ ਮਾਰੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਸਵੀਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੋਂ ਡਾਕਟਰਾਂ ਨੇ ਸਿਰ ਵਿੱਚ ਡੂੰਘੀ ਸੱਟ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਪੀਜੀਆਈ 6 ਅਕਤੂਬਰ ਤੱਕ ਦਾਖ਼ਲ ਰਿਹਾ, ਜਿਸ ਪਿਛੋਂ ਡਾਕਟਰਾਂ ਨੇ ਘਰ ਭੇਜ ਦਿੱਤਾ। ਪਰੰਤੂ 12 ਅਕਤੂਬਰ ਨੂੰ ਜਦੋਂ ਉਹ ਦੁਪਹਿਰ ਦੀ ਰੋਟੀ ਖਾ ਕੇ ਸੁੱਤਾ ਤਾਂ ਸ਼ਾਮ ਨੂੰ ਉਠਾਉਣ 'ਤੇ ਨਾ ਉਠਿਆ ਤੇ ਮੌਤ ਹੋ ਚੁੱਕੀ ਸੀ।

ਉਨ੍ਹਾਂ ਦੋਸ਼ ਲਾਇਆ ਕਿ ਜਸਵੀਰ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਠੇਕੇ ਦੇ ਕਰਿੰਦਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ 'ਤੇ ਇਨਸਾਫ਼ ਲਈ ਥਾਣੇ ਅੱਗੇ ਧਰਨਾ ਲਾਇਆ ਗਿਆ। ਅਖ਼ੀਰ ਸ਼ਾਮ ਨੂੰ ਜਥੇਬੰਦੀਆਂ ਵੱਲੋਂ ਥਾਣੇ ਅੱਗੇ ਲਗਾਤਾਰ ਪੰਜ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਵਿਰੁੱਧ ਡੀਐਸਪੀ ਰਾਏਕੋਟ ਸੁਖਨਾਜ ਸਿੰਘ ਦੀ ਦਖਲਅੰਦਾਜ਼ੀ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਇਨਸਾਫ਼ ਦੇਣ ਦਾ ਭਰੋਸਾ ਦਿੱਤਾ।

ਥਾਣਾ ਮੁਖੀ ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਸ਼ਰਾਬ ਠੇਕੇ ਦੇ ਕਰਿੰਦੇ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਭੈਣੀ ਬੜਿੰਗਾ ਡਰਾਈਵਰ ਅਤੇ ਬਲਵਿੰਦਰ ਸਿੰਘ ਵਾਸੀ ਮੁਹੱਲਾ ਵਾਲਮੀਕਿ ਰਾਏਕੋਟ ਤੋਂ ਇਲਾਵਾ ਠੇਕੇ ਦਾ ਸੇਲਜ਼ਮੈਨ ਮਨੋਜ ਵਿਰੁੱਧ ਆਈਪੀਸੀ ਦੀ ਧਾਰਾ 302, 148,149 ਤੇ 120ਬੀ ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.