ਲੁਧਿਆਣਾ: ਯੂਥ ਅਕਾਲੀ ਦਲ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦਿੱਤੇ ਬਿਆਨ ਲਈ ਪੁਲਿਸ ਮੁੱਖੀ (ਡੀਜੀਪੀ) ਦਿਨਕਰ ਗੁਪਤਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਉਸ ਦਾ ਪੁਤਲਾ ਸਾੜਿਆ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਡੀਜੀਪੀ ਦਿਨਕਰ ਗੁਪਤਾ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਨੂੰ ਡੀਜੀਪੀ ਦੇ ਬਿਆਨ ’ਤੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦਾ ਇਹ ਬਿਆਨ ਕਿ ਕਰਤਾਰਪੁਰ ਸਾਹਿਬ ਲਾਂਘੇ ਵਿੱਚ ਅੱਤਵਾਦੀ ਬਣਾਉਣ ਦੀ ਸੰਭਾਵਨਾ ਹੈ। ਇਸ ਬਿਆਨ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਖ਼ਿਲਾਫ਼ ਬਿਆਨ ਦਿੰਦੇ ਸਨ ਅਤੇ ਹੁਣ ਉਸੇ ਤਰਜ਼ ‘ਤੇ ਡੀਜੀਪੀ ਦੇ ਬਿਆਨ ਨੇ ਸਾਬਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਕਦੇ ਵੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਨਹੀਂ ਖੋਲ੍ਹਣਾ ਚਾਹੁੰਦੀ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਮੰਤਰੀ ਕਰਤਾਰਪੁਰ ਸਾਹਿਬ ਗਏ ਸਨ ਅਤੇ ਡੀਜੀਪੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਅੱਤਵਾਦੀ ਬਣ ਗਏ ਹਨ।