ETV Bharat / state

ਲੁਧਿਆਣਾ 'ਚ ਯੂਥ ਅਕਾਲੀ ਦਲ ਵੱਲੋਂ ਬੈਂਸ ਵਿਰੁੱਧ ਪ੍ਰਦਰਸ਼ਨ, ਪੁਲਿਸ ਨੇ ਹਿਰਾਸਤ 'ਚ ਲਏ ਅਕਾਲੀ ਵਰਕਰ

ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਬੈਂਸ ਵਿਰੁੱਧ ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਯੂਥ ਅਕਾਲੀ ਦਲ ਨੇ ਬੈਂਸ ਦੇ ਲੁਧਿਆਣਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਤੋਂ ਪਹਿਲਾਂ ਹੀ ਪੁਲਿਸ ਨੇ 25 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਯੂਥ ਆਗੂ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੁਲਿਸ ਜਾਣਬੁੱਝ ਕੇ ਬੈਂਸ ਵਿਰੁੱਧ ਕਾਰਵਾਈ ਨਹੀਂ ਕਰ ਰਹੀ।

ਲੁਧਿਆਣਾ 'ਚ ਯੂਥ ਅਕਾਲੀ ਦਲ ਵੱਲੋਂ ਬੈਂਸ ਵਿਰੁੱਧ ਪ੍ਰਦਰਸ਼ਨ

author img

By

Published : Nov 20, 2020, 4:29 PM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਿਰੁੱਧ ਬੀਤੇ ਦਿਨੀ ਇੱਕ ਔਰਤ ਵੱਲੋਂ ਲਾਏ ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਯੂਥ ਅਕਾਲੀ ਦਲ ਨੇ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਤੋਂ ਪਹਿਲਾਂ ਹੀ ਪੁਲਿਸ ਨੇ ਯੂਥ ਅਕਾਲੀ ਦਲ ਦੇ 25 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ 'ਚ ਲਏ ਜਾਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੁਲਿਸ ਲੋਕ ਇਨਸਾਫ਼ ਪਾਰਟੀ ਦਾ ਸਾਥ ਦੇ ਰਹੀ ਹੈ, ਜਿਸ ਕਾਰਨ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।

ਲੁਧਿਆਣਾ 'ਚ ਯੂਥ ਅਕਾਲੀ ਦਲ ਵੱਲੋਂ ਬੈਂਸ ਵਿਰੁੱਧ ਪ੍ਰਦਰਸ਼ਨ

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੋਸ਼ਾ ਨੇ ਕਿਹਾ ਕਿ ਸਿਮਰਜੀਤ ਬੈਂਸ ਨੇ ਈਮਾਨਦਾਰੀ ਦਾ ਨਕਾਬ ਪਹਿਨ ਕੇ ਜੋ ਪੀੜਤ ਔਰਤ ਨਾਲ ਜ਼ਬਰ-ਜਿਨਾਹ ਕੀਤਾ ਗਿਆ, ਉਸ ਮਾਮਲੇ ਵਿੱਚ ਪੁਲਿਸ ਚੁੱਪ ਹੈ। ਉਨ੍ਹਾਂ ਕਿਹਾ ਕਿ ਛੋਟੇ ਜਿਹੀ ਗੱਲ 'ਤੇ ਮਾਮਲਾ ਦਰਜ ਕਰਨ ਵਾਲੀ ਪੁਲਿਸ ਅੱਜ ਚੁੱਪ ਬੈਠੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਥ ਅਕਾਲੀ ਦਲ ਪੁਲਿਸ ਨੂੰ ਜਗਾਉਣ ਲਈ ਅਤੇ ਸਿਮਰਜੀਤ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਆਇਆ ਹੈ।

ਉਧਰ ਮਹਿਲਾ ਅਕਾਲੀ ਵਰਕਰਾਂ ਨੇ ਵੀ ਸਿਮਰਜੀਤ ਬੈਂਸ ਦੇ ਖਿਲਾਫ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਕਿਸੇ ਵੀ ਮਹਿਲਾ ਦੀ ਮਜਬੂਰੀ ਦਾ ਫ਼ਾਇਦਾ ਚੁੱਕਣਾ ਸਹੀ ਗੱਲ ਨਹੀਂ ਹੈ। ਇਸ ਲਈ ਪੰਜਾਬ ਸਰਕਾਰ ਅਤੇ ਪੁਲਿਸ ਨੇ ਚਾਹੀਦਾ ਹੈ ਕਿ ਬੈਂਸ ਵਿਰੁੱਧ ਕਾਰਵਾਈ ਕਰਦੇ ਪੀੜਤ ਔਰਤ ਨੂੰ ਇਨਸਾਫ਼ ਦਿੱਤਾ ਜਾਵੇ।

ਯੂਥ ਅਕਾਲੀ ਦਲ ਵੱਲੋਂ ਵਿਧਾਇਕ ਬੈਂਸ ਦੇ ਦਫ਼ਤਰ ਦਾ ਘਿਰਾਉ ਕੀਤੇ ਜਾਣ ਨੂੰ ਲੈ ਕੇ ਲੁਧਿਆਣਾ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਈ ਅਤੇ ਪਹਿਲਾਂ ਤੋਂ ਹੀ ਤਿਆਰੀ ਤਹਿਤ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫ਼ੋਰਸ ਤੈਨਾਤ ਕੀਤੀ ਹੋਈ ਸੀ।

ਮੌਕੇ 'ਤੇ ਡੀਸੀਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਦਫ਼ਤਰ ਨੂੰ ਜਾਣ ਵਾਲੇ ਰਸਤੇ ਬੈਰੀਕੇਡ ਲਾ ਕੇ ਬੰਦ ਕੀਤੇ ਗਏ ਹਨ ਅਤੇ ਪ੍ਰਦਰਸ਼ਨ ਪੁੱਜੇ ਅਕਾਲੀ ਵਰਕਰਾਂ ਨੂੰ ਮੌਕੇ 'ਤੇ ਰੋਕਿਆ ਗਿਆ ਹੈ। ਇਸ ਦੌਰਾਨ 25 ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿਰੁੱਧ 144, 188 ਧਾਰਾ ਦੀ ਉਲੰਘਣਾ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.