ਖੰਨਾ: ਪਿੰਡ ਰਸੂਲੜਾ ਵਿੱਚ ਨੌਜਵਾਨਾਂ ਨੇ ਰਵਾਇਤੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਨੌਜਵਾਨਾਂ ਵੱਲੋਂ ਕਾਂਗਰਸ ਵਿਰੁੱਧ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪਿੰਡ ਵਾਸੀ ਰਮੇਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਪਿੰਡ ਵਿੱਚ ਬਹੁਤ ਹੀ ਵਧੀਕੀਆਂ ਕੀਤੀਆਂ ਹਨ। ਧੱਕੇਸ਼ਾਹੀ ਨਾਲ ਸਰਪੰਚੀ ਦੇ ਕਾਗਜ਼ ਰੱਦ ਕਰਕੇ ਸਰਪੰਚੀ ਲਈ ਗਈ ਤੇ ਹੁਣ ਵੋਟ ਮੰਗਣ ਦਾ ਕੀ ਫ਼ਾਇਦਾ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬਾਲਮੀਕੀ ਭਾਈਚਾਰੇ ਦੇ ਇੱਕ ਵਿਅਕਤੀ ਨਾਲ ਮਾਰਕੁੱਟ ਕਰਕੇ ਉਸ ਨੂੰ ਥਾਣੇ ਪਹੁੰਚਾ ਦਿੱਤਾ। ਇਨ੍ਹਾਂ ਵਧੀਕੀਆਂ ਕਰਕੇ ਪਿੰਡ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਕਾਂਗਰਸ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਦੇ ਚੱਲਦਿਆਂ ਪਿੰਡ ਵਾਲਿਆਂ ਨੇ ਕਾਂਗਰਸ ਤੇ ਅਕਾਲੀ ਦਲ ਦਾ ਬਿਲਕੁਲ ਸਾਥ ਨਾ ਦੇਣ ਦਾ ਫ਼ੈਸਲਾ ਲਿਆ ਹੈ। ਪਿੰਡ ਦੇ ਨੌਜਵਾਨ ਜਸਵੀਰ ਸਿੰਘ ਰਾਣਾ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਰਾਜ ਕਰਨ ਵਾਲੀ ਕਾਂਗਰਸ ਕੋਲੋਂ ਲੋਕਾ ਦਾ ਮੋਹ ਭੰਗ ਹੋ ਚੁੱਕਿਆ ਹੈ।